ਜਲੰਧਰ, 16 ਅਕਤੂਬਰ| ਜਲੰਧਰ ਵਿਚ ਸਵੇੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੇ ਜੀਵਨ ਨੂੰ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੈ। ਭਾਰੀ ਮੀਂਹ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ।

ਸੜਕਾਂ ਪਾਣੀ ਨਾਲ ਭਰੀਆਂ ਹਨ। ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਭਾਰੀ ਮੁਸ਼ਕਲ ਆ ਰਹੀ ਹੈ। ਅਜੇ ਵੀ ਭਵਿੱਖਬਾਣੀ ਅਨੁਸਾਰ ਸਾਰਾ ਦਿਨ ਮੀਂਹ ਦੇ ਆਸਾਰ ਹਨ।
