ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਈ ਕੋਰਟ ਨੇ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸ਼ਗਨਪ੍ਰੀਤ ਸਿੰਘ ਉਤੇ ਯੁਵਾ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ (Vicky Middukhera) ਦੇ ਕਤਲ ਨਾਲ ਜੁੜੇ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ।

ਦੱਸ ਦੇਈਏ ਕਿ ਸ਼ਗਨਪ੍ਰੀਤ ਸਿੰਘ ਇਸ ਸਮੇਂ ਆਸਟ੍ਰੇਲੀਆ ‘ਚ ਰਹਿ ਰਿਹਾ ਹੈ ਤੇ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਾ ਹੈ। ਸ਼ਗਨਪ੍ਰੀਤ ਸਿੰਘ ‘ਤੇ ਮਿੱਡੂਖੇੜਾ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਸ਼ਗਨਪ੍ਰੀਤ ਨੂੰ ਵਿਦੇਸ਼ ਭੱਜਣ ‘ਚ ਮਦਦ ਕੀਤੀ ਸੀ।