ਹਾਈਕੋਰਟ ਨੇ ਬੈਂਕ ਧੋਖਾਧੜੀ ਮਾਮਲੇ ‘ਚ ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਨੂੰ ਦਿੱਤੀ ਜ਼ਮਾਨਤ

0
270

ਨਵੀਂ ਦਿੱਲੀ | ਮੁੰਬਈ ਹਾਈ ਕੋਰਟ ਨੇ ਬੈਂਕ ਧੋਖਾਧੜੀ ਦੇ ਇੱਕ ਮਾਮਲੇ ‘ਚ ਸ਼ਾਮਲ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ- ਉਸ ਦੀ ਗ੍ਰਿਫਤਾਰੀ ਕਾਨੂੰਨ ਮੁਤਾਬਕ ਨਹੀਂ ਹੈ। ਅਦਾਲਤ ਨੇ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਨੂੰ ਇਕ-ਇਕ ਲੱਖ ਰੁਪਏ ਦੇ ਮੁਚਲਕੇ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਸੀਬੀਆਈ ਨੇ ਚੰਦਾ ਅਤੇ ਦੀਪਕ ਦੋਵਾਂ ਨੂੰ 23 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵੀਡੀਓਕਾਨ ਗਰੁੱਪ ਦੇ ਸੰਸਥਾਪਕ ਵੇਣੂਗੋਪਾਲ ਧੂਤ ਨੂੰ ਵੀ 26 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਦਾਲਤ ਨੇ ਤਿੰਨਾਂ ਨੂੰ 10 ਜਨਵਰੀ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।