ਚੰਡੀਗੜ੍ਹ, 24 ਅਕਤੂਬਰ | ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਢੰਗ ਨਾਲ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ । 29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਤਰਫੋਂ ਕੇਂਦਰ ਸਰਕਾਰ ਨੂੰ ਇਸ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।