ਅਹਿਮ ਖਬਰ ! ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ‘ਤੇ ਸੁਣਵਾਈ ਹਾਈਕੋਰਟ ਨੇ ਸੋਮਵਾਰ ਤੱਕ ਟਾਲੀ

0
149

ਚੰਡੀਗੜ੍ਹ, 11 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਦੀ ਸੁਣਵਾਈ ਅਦਾਲਤ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ ‘ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।

ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰ ਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)