ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ ! ਹਾਈਕੋਰਟ ਨੇ ਸਖਤ ਟਿਪਣੀ ਕਰ ਕੇ ਚੋਣ ਅਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਮੰਗਿਆ ਜਵਾਬ

0
307

ਚੰਡੀਗੜ੍ਹ, 9 ਅਕਤੂਬਰ | ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਣ ਚੋਣ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਚਾਇਤੀ ਚੋਣਾਂ ਵਿਚ ਧਾਂਦਲੀ ਦੇ ਦੋਸ਼ ਲਾਉਂਦਿਆਂ ਕੱਲ ਹਾਈ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਹਾਈ ਕੋਰਟ ਨੇ ਅੱਜ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੁੱਛਿਆ ਕਿ ਪੰਜਾਬ ਚੋਣ ਅਧਿਕਾਰੀ ਰਾਜ ਕੁਮਾਰ ਚੌਧਰੀ ਨੂੰ ਕਿਸ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ। ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ?

ਕੀ ਸਰਕਾਰ ਪੰਚਾਇਤੀ ਚੋਣਾਂ ਨੂੰ ਵਧੇਰੇ ਸਮਾਵੇਸ਼ੀ ਢੰਗ ਨਾਲ ਕਰਵਾ ਸਕਦੀ ਹੈ? ਜਾਂ ਹਾਈਕੋਰਟ ਇਸ ਸਬੰਧੀ ਹੁਕਮ ਜਾਰੀ ਕਰੇ। ਪੰਜਾਬ ਸਰਕਾਰ ਅੱਜ ਹੀ ਆਪਣਾ ਜਵਾਬ ਦਾਖਲ ਕਰੇ, ਨਹੀਂ ਤਾਂ ਹਾਈਕੋਰਟ ਖੁਦ ਇਸ ‘ਤੇ ਫੈਸਲਾ ਲਵੇਗੀ। ਅੱਜ ਮੁੜ ਸੁਣਵਾਈ ਕਰ ਕੇ ਇਸ ਮਾਮਲੇ ਵਿਚ ਫੈਸਲਾ ਲਿਆ ਜਾਵੇਗਾ।