ਮੰਦਰ ‘ਤੇ ਹੋਏ ਹਮਲੇ ਨੂੰ ਲੈ ਕੇ ਕੈਨੇਡਾ ਦੇ ਸੁਪਰੀਮ ਕੋਰਟ ਪਹੁੰਚਿਆ ਹਿੰਦੂ ਪੱਖ, ਜਾਂਚ ਤੇ ਕਾਰਵਾਈ ਦੀ ਕੀਤੀ ਮੰਗ

0
2014

ਕੈਨੇਡਾ, 11 ਨਵੰਬਰ | ਬਰੈਂਪਟਨ ‘ਚ ਹਿੰਦੂ ਮੰਦਰ ‘ਚ ਹੋਈ ਗੜਬੜ ਨੂੰ ਲੈ ਕੇ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿਚ ਭਾਰਤੀ ਮੂਲ ਦੇ ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਵਿਚ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਰਿਚਰਡ ਵੈਗਨਰ ਅੱਗੇ ਅਪੀਲ ਦਾਇਰ ਕੀਤੀ ਹੈ।

ਕੱਲ ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਇੱਕ ਡਿਜੀਟਲ ਪਟੀਸ਼ਨ ਦਾਇਰ ਕੀਤੀ, ਜਿਸ ਵਿਚ 3 ਨਵੰਬਰ ਨੂੰ ਹਿੰਦੂ ਸਭਾ ਮੰਦਿਰ ਅਤੇ ਸ਼ਰਧਾਲੂਆਂ ‘ਤੇ ਹਮਲੇ ਵਿਚ ਸ਼ਾਮਲ ਪੀਲ ਪੁਲਿਸ ਅਧਿਕਾਰੀਆਂ ਅਤੇ ਖਾਲਿਸਤਾਨ ਪੱਖੀ ਜਥੇਬੰਦੀਆਂ ਜਿਵੇਂ SFJ ਅਤੇ ਹੋਰ ਵਿਅਕਤੀਆਂ ਦੀਆਂ ਕਾਰਵਾਈਆਂ ਦੀ ਜਾਂਚ ਦੀ ਬੇਨਤੀ ਕੀਤੀ ਗਈ ਸੀ।

ਪਟੀਸ਼ਨ ਵਿਚ ਦੋਸ਼ੀਆਂ ਨੂੰ ਜਵਾਬਦੇਹ ਠਹਿਰਾਉਣ ਅਤੇ ਕੈਨੇਡਾ ਵਿਚ ਹਿੰਦੂ ਪੂਜਾ ਸਥਾਨਾਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਗਈ ਹੈ। ਵਿਨੀਤ ਜਿੰਦਲ ਨੇ ਕਿਹਾ ਕਿ ਕੈਨੇਡੀਅਨ ਨਿਆਂਪਾਲਿਕਾ ਦੀ ਯੋਗਤਾ ‘ਤੇ ਪੂਰੇ ਵਿਸ਼ਵਾਸ ਨਾਲ ਅਸੀਂ ਉਮੀਦ ਕਰਦੇ ਹਾਂ ਕਿ ਨਿਆਂ ਹੋਵੇਗਾ ਅਤੇ ਹਿੰਦੂ ਭਾਈਚਾਰੇ ਨੂੰ ਉਹ ਸੁਰੱਖਿਆ ਮਿਲੇਗੀ, ਜਿਸ ਦਾ ਉਹ ਹੱਕਦਾਰ ਹੈ। ਨਾਲ ਹੀ ਮੰਗ ਕੀਤੀ ਕਿ ਖਾਲਿਸਤਾਨੀਆਂ ਦੇ ਇਸ ਪ੍ਰਦਰਸ਼ਨ ‘ਤੇ ਅਦਾਲਤ ਵੱਲੋਂ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)