&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿਚ ਵਿਕਾਸ ਹੈ&comma; ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ&period; ਨੇ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਾਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਮੰਤਰੀ ਹਰਭਜਨ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਫ਼ਾਇਤੀ ਵੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਹਰਭਜਨ ਸਿੰਘ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਈਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਹ ਵੀ ਜਾਣੂ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮੈਂਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;