ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਏਗੀ ਮਾਨ ਸਰਕਾਰ, ਜਾਰੀ ਕੀਤਾ ਹੈਲਪਲਾਈਨ ਨੰਬਰ

0
832

ਚੰਡੀਗੜ੍ਹ| ਹੜ੍ਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆ ’ਚ ਕਾਫੀ ਨੁਕਸਾਨ ਹੋਇਆ ਹੈ। ਜਿੱਥੇ ਲੋਕਾਂ ਦੇ ਘਰ ਢਹਿਢੇਰੀ ਹੋਏ ਹਨ, ਉੱਥੇ ਫ਼ਸਲਾਂ ਵੀ ਨਸ਼ਟ ਹੋ ਚੁੱਕੀਆਂ ਹਨ। ਦੱਸ ਦਈਏ ਕਿ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ।
ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਕਿਸਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ। ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਬਾਅਦ ਵੀ ਜਾਰੀ ਹੈ। ਇਸ ਦੇ ਨਾਲ ਹੀ ਅੱਜ ਵੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ