ਪੰਜਾਬ ਦੇ ਲੋਕਾਂ ਨੂੰ ਮਾਨ ਸਰਕਾਰ ਕੱਲ ਦੇਵੇਗੀ ਵੱਡਾ ਤੋਹਫ਼ਾ : ਸ਼ੁਰੂ ਕਰੇਗੀ ਇਹ ਸਕੀਮ, 43 ਸੇਵਾਵਾਂ ਮਿਲਣਗੀਆਂ ਘਰ ਬੈਠੇ

0
475

ਚੰਡੀਗੜ੍ਹ, 9 ਦਸੰਬਰ | ਪੰਜਾਬ ਦੀ ਮਾਨ ਸਰਕਾਰ ਐਤਵਾਰ ਨੂੰ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਆ ਰਹੇ ਹਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ‘ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸੂਬੇ ‘ਚ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠਿਆਂ ਹੀ ਪ੍ਰਾਪਤ ਹੋ ਸਕਣਗੀਆਂ।

ਇਸ ਬਾਰੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਲੋਕਾਂ ਦੀ ਸਰਕਾਰੀ ਦਫ਼ਤਰਾਂ ‘ਚ ਹੋਣ ਵਾਲੀ ਖੱਜਲ-ਖੁਆਰੀ ਨੂੰ ਖ਼ਤਮ ਕਰਨਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਅੱਜ ਤੱਕ ਸਿਆਸੀ ਪਾਰਟੀਆਂ ਸਿਰਫ ਵੋਟਾਂ ਵਾਸਤੇ ਹੀ ਲੋਕਾਂ ਦੇ ਘਰ-ਘਰ ਆਉਂਦੀਆਂ ਰਹੀਆਂ ਹਨ ਅਤੇ ਫਿਰ 5 ਸਾਲ ਗਾਇਬ ਹੋ ਜਾਂਦੀਆਂ ਹਨ।Babushahi.com

CM ਮਾਨ ਜੀ ਦੀ ਸਰਕਾਰ ਵੋਟਾਂ ਤੋਂ ਬਾਅਦ ਵੱਖ-ਵੱਖ ਸਕੀਮਾਂ ਲੈ ਕੇ ਲੋਕਾਂ ਦੇ ਦੁਆਰ ਤੱਕ ਜਾ ਰਹੀ ਹੈ। ਮਾਨ ਸਰਕਾਰ ਆਮ ਲੋਕਾਂ ਦੀਆਂ ਲੋੜਾਂ ਨਾਲ ਸਬੰਧਤ ਸੇਵਾਵਾਂ ਨੂੰ ਲੈ ਕੇ ਘਰ-ਘਰ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਾ ਕਰੇਗੀ। ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।