ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ‘ਤੇ ਪਤੀ ਨੇ ਬੱਚਿਆਂ ਸਣੇ ਖਾਧਾ ਜ਼ਹਿਰ, ਤਿੰਨਾਂ ਦਾ ਹਾਲਤ ਗੰਭੀਰ

0
516

ਨੂਰਮਹਿਲ | ਪੰਡੋਰੀ ਪਿੰਡ ਦੇ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਹਰੀ ਸਿੰਘ ਨੇ ਖੁਦ ਜ਼ਹਿਰਲੀ ਚੀਜ਼ ਪੀ ਕੇ ਅਤੇ ਆਪਣੇ 2 ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਗੰਭੀਰ ਹਾਲਤ ‘ਚ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਸਪ੍ਰੀਤ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ। ਉਸ ਦੇ 2 ਬੱਚੇ ਇਕ 7 ਸਾਲ ਦਾ ਲੜਕਾ ਅਤੇ 5 ਸਾਲ ਦੀ ਲੜਕੀ ਹੈ।

ਘਰੇਲੂ ਝਗੜੇ ਕਾਰਨ ਉਸ ਦੀ ਪਤਨੀ ਕਰੀਬ 2 ਸਾਲ ਪਹਿਲਾਂ ਛੱਡ ਕੇ ਚਲੇ ਗਈ ਸੀ। ਹੁਣ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਨੇ ਦੂਜਾ ਵਿਆਹ ਕਰਵਾ ਲਿਆ, ਜਿਸ ਤੋਂ ਪ੍ਰੇਸ਼ਾਨ ਜਸਪ੍ਰੀਤ ਸਿੰਘ ਨੇ ਖੁਦ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਆਪਣੇ ਦੋਵਾਂ ਬੱਚਿਆਂ ਨੂੰ ਵੀ ਜ਼ਹਿਰ ਦੇ ਦਿੱਤਾ।

ਪੁਲਿਸ ਮੁਤਾਬਿਕ ਜਸਪ੍ਰੀਤ ਅਜੇ ਬਿਆਨ ਦੇਣ ਦੀ ਹਾਲਤ ‘ਚ ਨਹੀਂ ਹੈ। ਉਸ ਦੇ ਬਿਆਨਾਂ ਤੋਂ ਬਾਅਦ ਹੀ ਅਸਲੀਅਤ ਸਾਹਮਣੇ ਆਏਗੀ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।