ਤਲਾਕ ਨਾ ਦੇਣ ‘ਤੇ ਪਤੀ ਨੇ ਪਤਨੀ ‘ਤੇ ਚਲਾਈਆਂ ਗੋਲੀਆਂ, 2 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

0
618

ਮੋਗਾ, 8 ਨਵੰਬਰ | ਕਸਬਾ ਧਰਮਕੋਟ ‘ਚ ਪਤੀ ਨੇ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਤਲਾਕ ਨਾ ਦੇਣ ‘ਤੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੇ ਪਤਨੀ ਨੂੰ ਗੋਲੀ ਮਾਰ ਦਿੱਤੀ। ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰ ਸਮੇਤ ਕਾਬੂ ਕੀਤਾ ਹੈ।

ਪੀੜਤ ਰਿਤੂ ਨੇ ਦੱਸਿਆ ਕਿ ਉਸ ਦਾ ਪ੍ਰੇਮ ਵਿਆਹ 2 ਸਾਲ ਪਹਿਲਾਂ ਗੁਰਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਸ ਦਾ ਇੱਕ ਸਾਲ ਦਾ ਬੇਟਾ ਵੀ ਹੈ। ਪਤੀ ਦਾ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀਆਂ ਦੋ ਬੇਟੀਆਂ ਹਨ। ਉਹ ਆਪਣੀ ਪਹਿਲੀ ਪਤਨੀ ਕਾਰਨ ਮੇਰੇ ਤੋਂ ਤਲਾਕ ਦੀ ਮੰਗ ਕਰਨ ਲੱਗਾ। ਇਨਕਾਰ ਕਰਨ ‘ਤੇ ਉਸ ਨੇ ਆਪਣੇ ਤਿੰਨ ਦੋਸਤਾਂ ਨਾਲ ਮਿਲ ਕੇ ਦੇਰ ਰਾਤ ਮੇਰੇ ਘਰ ‘ਤੇ ਦੋ ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ ਇਕ ਮੇਰੀ ਲੱਤ ‘ਚ ਲੱਗੀ।

ਜਾਂਚ ਅਧਿਕਾਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਰੀਤੂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪਤੀ ਗੁਰਵਿੰਦਰ ਸਿੰਘ ਅਤੇ ਉਸ ਦੇ ਤਿੰਨ ਦੋਸਤਾਂ ਤੇਜਿੰਦਰ, ਹਰਮਨ ਅਤੇ ਗੁਰਸੇਵਕ ਸਿੰਘ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰ ਸਮੇਤ ਕਾਬੂ ਕਰ ਲਿਆ ਹੈ। ਇਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)