ਬਿਹਾਰ| ਸ਼ਨਿੱਚਰਵਾਰ ਨੂੰ ਦੇਰ ਰਾਤ ਘਰ ਵਿਚ ਦਾਖਲ ਹੋ ਕੇ ਪਤੀ ਨੂੰ ਖੰਭੇ ਨਾਲ ਬੰਨ੍ਹ ਕੇ ਘਰਵਾਲੀ ਨਾਲ ਸਮੂਹਿਕ ਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬਿਹਾਰ ਦੇ ਅਰਰੀਆ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ।
ਪਤੀ ਪਤਨੀ ਦੀਆਂ ਚੀਕਾਂ ਸੁਣ ਕੇ ਪਹੁੰਚੇ ਪਿੰਡ ਵਾਲਿਆਂ ਨੇ ਇਕ ਬੰਦੇ ਨੂੰ ਫੜ ਕੇ ਉਸਦੀ ਚੰਗੀ ਛਿੱਤਰ ਪ੍ਰੇਡ ਕੀਤੀ। ਸੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਇਕ ਮੁਲਜ਼ਮ ਨੂੰ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਨਰਪਤ ਥਾਣੇ ਵਿਚ ਦਰਜ FiR ਵਿਚ ਮਹਿਲਾ ਨੇ ਦੋਸ਼ ਲਗਾਇਆ ਕਿ ਉਹ ਘਰ ਵਿਚ ਖਾਣਾ ਖਾ ਕੇ ਪਰਿਵਾਰ ਨਾਲ ਸੌਂ ਰਹੀ ਸੀ ਕਿ ਇਸੇ ਦੌਰਾਨ ਰਾਜੇਸ਼ ਪਾਸਵਾਨ, ਰਾਜਾ ਕੁਸੀਏਤ ਅਤੇ ਅਜੀਤ ਕੁਸੀਏਤ ਦਰਵਾਜ਼ਾ ਤੋੜ ਕੇ ਅੰਦਰ ਆਏ ਤੇ ਤਿੰਨਾਂ ਨੇ ਉਸਦੇ ਪਤੀ ਨੂੰ ਖੰਭੇ ਨਾਲ ਬੰਨ੍ਹ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ।
ਇਸ ਤੋਂ ਬਾਅਦ ਤਿੰਨਾਂ ਨੇ ਉਸ ਨਾਲ ਬਲਾਤਕਾਰ ਕੀਤਾ। ਉਸਦੀ ਤੇ ਉਸਦੇ ਪਤੀ ਦੀ ਆਵਾਜ਼ ਸੁਣ ਕੇ ਪਿੰਡ ਵਾਲੇ ਆਏ ਤੇ ਉਨ੍ਹਾਂ ਨੂੰ ਦੇਖ ਕੇ 2 ਮੁਲਜ਼ਮ ਭੱਜ ਗਏ ਤੇ ਇਕ ਕਾਬੂ ਆ ਗਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ