ਬਰੈਂਪਟਨ | ਪੰਜਾਬੀ ਗਾਇਕ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਨਾਲ ਬਰੈਂਪਟਨ ਵਿਚ ਇਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ। ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਗਾਇਕ ਦੀਪ ਢਿੱਲੋਂ ਨੇ ਲਿਖਿਆ, “ਆਪਣੀ ਗੱਡੀ ਤੋੜ ਗਏ… ਘਟਨਾ ਉਦੋਂ ਵਾਪਰੀ ਜਦੋਂ ਦੀਪ ਢਿੱਲੋਂ ਬਰੈਂਪਟਨ ‘ਚ ਗੱਡੀ ਰੋਕ ਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ।”
ਦੱਸਿਆ ਜਾ ਰਿਹਾ ਹੈ ਕਿ ਜੈਸਮੀਨ ਅਤੇ ਦੀਪ ਨਾਲ ਚੋਰੀ ਦੀ ਵਾਰਦਾਤ ਵਾਪਰੀ ਹੈ। ਕੁਝ ਘੰਟੇ ਪਹਿਲਾਂ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਵੀਡੀਓ ‘ਚ ਜੈਸਮੀਨ ਅਤੇ ਦੀਪ ਦੱਸ ਰਹੇ ਹਨ ਕਿ ਚੋਰਾਂ ਨੇ ਸਾਡੀ ਕਾਰ ‘ਚ ਕੁਝ ਸਾਮਾਨ ਚੋਰੀ ਕਰ ਲਿਆ। ਇਸ ਦੇ ਨਾਲ ਹੀ ਇਹ ਪੋਸਟ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕੁਮੈਂਟਸ ਦੀ ਵਰਖਾ ਸ਼ੁਰੂ ਕਰ ਦਿੱਤੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ