ਤਰਨਤਾਰਨ | ਪਿੰਡ ਕੱਕਾ ਕੰਡਿਆਲਾ ਨੇੜੇ ਰਾਤ ਸਮੇਂ ਪੁਲਿਸ ਨੇ ਬਾਈਕ ਸਵਾਰ ਨੂੰ 2 ਹੈਂਡ ਗ੍ਰਨੇਡ ਸਮੇਤ ਕਾਬੂ ਕੀਤਾ। ਜਾਣਕਾਰੀ ਮੁਤਾਬਕ ਜਨਮ ਅਸ਼ਟਮੀ ਮੌਕੇ ਇਹ ਆਰੋਪੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸੀ। ਆਰੋਪੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੁਲਿਸ ਵੱਲੋਂ ਜ਼ਿਲ੍ਹੇ ਭਰ ‘ਚ ਚੌਕਸੀ ਵਧਾਈ ਗਈ ਸੀ। ਐੱਸਐੱਚਓ ਸਿਟੀ ਇੰਸਪੈਕਟਰ ਜਸਵੰਤ ਸਿੰਘ ਭੱਟੀ ਪਿੰਡ ਕੱਕਾ ਕੰਡਿਆਲਾ ਨੇੜੇ ਗਸ਼ਤ ਕਰ ਰਹੇ ਸਨ ਕਿ ਸਪਲੈਂਡਰ ਮੋਟਰਸਾਈਕਲ ਨੰ. ਪੀਬੀ 46ਏਐੱਫ 6592 ‘ਤੇ ਸ਼ੱਕੀ ਹਾਲਤ ‘ਚ ਘੁੰਮ ਰਹੇ ਆਰੋਪੀ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ।

ਇਸ ਦੌਰਾਨ ਉਸ ਦੇ ਕਬਜ਼ੇ ‘ਚੋਂ 2 ਹੈਂਡ ਗ੍ਰਨੇਡ, ਇਕ ਆਧਾਰ ਕਾਰਡ, ਇਕ ਮੋਬਾਈਲ, ਡਰਾਈਵਿੰਗ ਲਾਇਸੈਂਸ ਆਦਿ ਬਰਾਮਦ ਹੋਏ, ਜਿਨ੍ਹਾਂ ਦੇ ਆਧਾਰ ‘ਤੇ ਉਸ ਦੀ ਪਛਾਣ ਸਰੂਪ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ ਥਾਣਾ ਗੋਇੰਦਵਾਲ ਸਾਹਿਬ ਵਜੋਂ ਹੋਈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)