ਜਥੇਦਾਰ ਨੇ ਪੂਰੀ ਕੌਮ ਨੂੰ ਸੇਧ ਦੇਣੀ ਹੁੰਦੀ ਹੈ ਪਰ ਇਥੇ ਜਥੇਦਾਰ ਨੂੰ ਚੋਰੀ ਚੁਣਿਆ ਗਿਆ – ਮਨਜਿੰਦਰ ਸਿਰਸਾ

0
96

ਅੰਮ੍ਰਿਤਸਰ | ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਂਭੇ ਕਰਨ ’ਤੇ ਮਨਜਿੰਦਰ ਸਿੰਘ ਸਿਰਸਾ ਨੇ ਬੋਲਦਿਆਂ ਕਿਹਾ ਕਿ ਜਥੇਦਾਰ ਦੇ ਬਦਲੇ ਜਾਣ ਕਾਰਨ ਸਿੱਖ ਸਿਧਾਂਤਾਂ ਤੇ ਸਿੱਖ ਮਰਿਯਾਦਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਪੂਰੀ ਕੌਮ ਨੂੰ ਸੇਧ ਦੇਣੀ ਹੁੰਦੀ ਹੈ ਪਰ ਇਥੇ ਜਥੇਦਾਰ ਨੂੰ ਚੋਰੀ ਚੁਣਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਖ਼ੁਦ ਇਸ ‘ਤੇ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ। SGPC ਕਹਿ ਰਹੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪ ਅਸਤੀਫ਼ਾ ਦਿੱਤਾ ਹੈ ਫਿਰ ਸਿੱਖਾਂ ਨੂੰ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ। ਇਹ ਕੋਈ ਸਰਕਾਰੀ ਨੌਕਰੀ ਤਾਂ ਨਹੀਂ ਕਿ ਤੁਸੀਂ ਅਸਤੀਫ਼ਾ ਦੇ ਦਿੱਤਾ। ਤੁਸੀਂ ਕੌਮ ਦੀ ਅਗਵਾਈ ਕਰ ਰਹੇ ਸੀ।