ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਦੋਹਤੀ ਦੇ ਵਿਆਹ ‘ਚ ਜਾ ਰਹੇ ਨਾਨੇ ਦੀ ਸੜਕ ਹਾਦਸੇ ‘ਚ ਮੌਤ, ਵੀਡੀਓ

0
2054

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਬੀਤੀ ਸਵੇਰ ਮਲੋਟ ਨਜ਼ਦੀਕ ਪਿੰਡ ਦਾਨੇਵਾਲਾ ਦਾ 65 ਸਾਲਾ ਦਿਲਬਾਗ ਸਿੰਘ ਆਪਣੀ ਭੈਣ ਤੇ ਭਾਣਜੇ ਨਾਲ ਕਾਰ ‘ਚ ਆਪਣੀ ਦੋਹਤੀ ਦੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ।

ਪਿੰਡ ਭਾਈਕਾਕੇਰਾ ਕੋਲ ਡਿਫੈਂਸ ਰੋਡ ‘ਤੇ ਪਿੱਛੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਚਾਲਕ, ਉਸ ਦੀ ਭੈਣ ਤੇ ਭਾਣਜਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਲਿਆਂਦਾ ਗਿਆ, ਜਿਥੇ ਕਾਰ ਚਾਲਕ ਦੀ ਮੌਤ ਹੋ ਗਈ।

ਮ੍ਰਿਤਕ ਕਾਰ ਚਾਲਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦਿਲਬਾਗ ਸਿੰਘ ਆਪਣੀ ਭੈਣ ਤੇ ਭਾਣਜੇ ਸਮੇਤ ਆਪਣੀ ਦੋਹਤੀ ਦੇ ਵਿਆਹ ‘ਤੇ ਜਾ ਰਿਹਾ ਸੀ ਕਿ ਪਿੱਛੋਂ ਆਏ ਤੇਜ਼ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਦਿਲਬਾਗ ਸਿੰਘ ਦੀ ਮੌਤ ਹੋ ਗਈ ਤੇ ਉਸ ਦੀ ਭੈਣ ਅਤੇ ਭਾਣਜਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਠਿੰਡਾ ਰੈਫਰ ਕੀਤਾ ਗਿਆ ਹੈ।

ਥਾਣਾ ਭਾਈਕਕੇਰਾ ਪੁਲਿਸ ਚੌਕੀ ਦੇ ਏਐੱਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਕਰਵਾਈ ਕੀਤੀ ਜਾ ਰਹੀ ਹੈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ