ਮਾਤਮ ‘ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਜਾਗੋ ਦੌਰਾਨ ਚੱਲੀਆਂ ਗੋਲੀਆਂ, ਫਾਇਰਿੰਗ ‘ਚ ਔਰਤ ਦੀ ਮੌਤ

0
1005

ਫਿਰੋਜ਼ਪੁਰ | ਪਿੰਡ ਚੁੱਘੇ ਵਾਲਾ (ਬਸਤੀ ਵਾਲੀ) ਵਿੱਚ ਵਿਆਹ ਸਮਾਗਮ ਦੌਰਾਨ ਹਵਾ ‘ਚ ਫਾਇਰਿੰਗ ਕਰਦਿਆਂ ਇਕ ਔਰਤ ਦੀ ਮੌਤ ਹੋ ਗਈ। ਇਕ ਗੋਲੀ ਔਰਤ ਦੀ ਬਾਂਹ ਤੇ ਦੂਜੀ ਛਾਤੀ ‘ਚ ਲੱਗੀ। ਥਾਣਾ ਆਰਿਫਕੇ ਦੀ ਪੁਲਿਸ ਨੇ ਅਣਪਛਾਤੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਗੋਲੀ ਲੱਗਣ ਨਾਲ ਜ਼ਖਮੀ ਹੋਈ ਸੁਖਬੀਰ ਕੌਰ (65) ਵਾਸੀ ਸਰਾਵਾਂ ਬੋਦਲਾਂ ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਫਿਰੋਜ਼ਪੁਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿਥੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਥਾਣਾ ਆਰਿਫਕੇ ਦੇ ਸਬ-ਇੰਸਪੈਕਟਰ ਲਖਵਿੰਦਰ ਸਿੰਘ ਮਾਮਲੇ ਦੀ ਜਾਂਚ ਲਈ ਪਿੰਡ ਚੁੱਘੇਵਾਲਾ ਪੁੱਜੇ, ਜਿਥੋਂ ਪਤਾ ਲੱਗਾ ਕਿ 27 ਨਵੰਬਰ ਨੂੰ ਸਰਪੰਚ ਅਮਰ ਸਿੰਘ ਵਾਸੀ ਚੁਗਤੇ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਲੜਕੇ ਦਾ ਵਿਆਹ ਸੀ।

ਰਾਤ ਦੇ 8 ਵਜੇ ਜਾਗੋ ਪ੍ਰੋਗਰਾਮ ਦੌਰਾਨ ਜਦੋਂ ਰਿਸ਼ਤੇਦਾਰ ਭੰਗੜਾ ਪਾ ਰਹੇ ਸਨ ਤਾਂ ਕਿਸੇ ਨੇ 12 ਬੋਰ ਦੀ ਬੰਦੂਕ ਨਾਲ ਹਵਾ ਵਿੱਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਦੌਰਾਨ ਸੁਖਬੀਰ ਕੌਰ ਵਾਸੀ ਮੁਕਤਸਰ ਨੂੰ 2 ਗੋਲੀਆਂ ਲੱਗੀਆਂ, ਜਿਸ ਨੂੰ ਗੰਭੀਰ ਹਾਲਤ ਵਿੱਚ ਫਿਰੋਜ਼ਪੁਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਬਾਅਦ ਵਿੱਚ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ 28 ਨਵੰਬਰ ਨੂੰ ਉਸ ਦੀ ਮੌਤ ਹੋ ਗਈ।

MA ਪਾਸ ਕੁੜੀ 3 ਸਾਲ ਤੋਂ ਘਰ ‘ਚ ਬੰਦ, ਨਾ ਖਾਂਦੀ ਦਵਾਈ ਤੇ ਨਾ ਪਾਉਂਦੀ ਕੱਪੜੇ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ