29 ਜੂਨ ਨੂੰ ਸਿੱਖ ਸ਼ਰਧਾਲੂਆਂ ਲਈ ਮੁੜ ਖੁੱਲ੍ਹੇਗਾ ਕਰਤਾਰਪੁਰ ਲਾਂਘਾ

0
1910

ਚੰਡੀਗੜ੍ਹ . ਪਕਿਸਤਾਨ ਵੱਲੋਂ ਕੋਰੋਨਾ ਵਾਇਰਸ ਕਰਕੇ 15 ਮਾਰਚ ਨੂੰ ਬੰਦ ਕੀਤਾ ਕਰਤਾਰਪੁਰ ਦਾ ਲਾਂਘਾ 29 ਜੂਨ ਨੂੰ ਖੋਲ੍ਹਿਆ ਜਾ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰ ਕਿਹਾ, ਪਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ ।