ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਕਾਤਲ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਤਿਹਾੜ ਜੇਲ ਤੋਂ ਪੰਜਾਬ ਭੇਜਣ ਦੀ ਲਾਈ ਗੁਹਾਰ

0
298

ਚੰਡੀਗੜ੍ਹ, 27 ਸਤੰਬਰ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ  ਜਗਤਾਰ ਹਵਾਰਾ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਉਸ ਨੇ ਆਪਣੇ ਆਪ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿਚ ਕੇਂਦਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

ਪਟੀਸ਼ਨ ਵਿਚ ਦਲੀਲ ਦਿੱਤੀ ਗਈ ਸੀ ਕਿ ਉਹ ਤਿਹਾੜ ਜੇਲ੍ਹ ਵਿਚ ਬੰਦ ਇੱਕ ਸਜ਼ਾਯਾਫ਼ਤਾ ਕੈਦੀ ਹੈ ਤੇ ਦਿੱਲੀ ਵਿਚ ਉਸ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਹੈ। ਇਸ ਸਮੇਂ ਪੰਜਾਬ ਵਿਚ ਦਰਜ ਇੱਕ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਪੰਜਾਬ ਰਾਜ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ। ਉਸ ਨੂੰ ਪੰਜਾਬ ਦੀ ਜੇਲ੍ਹ ਵਿਚ ਬੰਦ ਕੀਤਾ ਜਾਵੇ।

ਹਵਾਰਾ ਨੂੰ 21 ਸਤੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੁਕੱਦਮਾ ਚਲਾਇਆ ਗਿਆ ਤੇ ਦੋਸ਼ੀ ਠਹਿਰਾਇਆ ਗਿਆ। ਗ੍ਰਿਫ਼ਤਾਰੀ ਤੋਂ ਲੈ ਕੇ ਅੱਜ ਤੱਕ ਉਹ ਜੇਲ੍ਹ ਵਿਚ ਹੈ। ਉਹ 28 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ ਵਿਚ ਹੈ।

ਮੌਤ ਦੀ ਸਜ਼ਾ ਉਮਰ ਕੈਦ ‘ਚ ਬਦਲੀ

ਹੇਠਲੀ ਅਦਾਲਤ ਨੇ 27 ਮਾਰਚ 2007 ਦੇ ਹੁਕਮਾਂ ਰਾਹੀਂ ਹਵਾਰਾ ਨੂੰ ਦੋਸ਼ੀ ਠਹਿਰਾਇਆ ਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਦੇ ਹੁਕਮਾਂ ਰਾਹੀਂ ਉਸ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ।

22 ਜਨਵਰੀ 2004 ਨੂੰ ਉਹ ਕਥਿਤ ਤੌਰ ‘ਤੇ ਸਾਥੀਆਂ ਸਮੇਤ ਚੰਡੀਗੜ੍ਹ ਦੀ ਬੁਡੈਲ ਜੇਲ ਤੋਂ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਜੇਲ ਤੋਂ ਫਰਾਰ ਹੋਣ ਤੋਂ ਇਕ ਸਾਲ ਬਾਅਦ ਉਹ ਫੜਿਆ ਗਿਆ ਸੀ। ਉਹ 2005 ਤੋਂ ਜੇਲ੍ਹ ਵਿਚ ਹੈ। ਉਦੋਂ ਤੋਂ ਉਸ ਦਾ ਪ੍ਰਦਰਸ਼ਨ ਚੰਗਾ ਰਿਹਾ ਹੈ। ਉਹ ਅੱਜ 54 ਸਾਲ ਦੇ ਹੋ ਗਏ ਹਨ। ਜੇਲ੍ਹ ਬਰੇਕ ਤੋਂ ਬਾਅਦ ਪਟੀਸ਼ਨਰ ਦੀ ਮੁੜ ਗ੍ਰਿਫ਼ਤਾਰੀ ਨੂੰ 19 ਸਾਲ ਬੀਤ ਚੁੱਕੇ ਹਨ। ਪਟੀਸ਼ਨਕਰਤਾ ਨੇ ਦਿੱਲੀ ਜੇਲ ਵਿਚ ਆਪਣੇ ਵਿਵਹਾਰ ਬਾਰੇ ਜੇਲ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ, ਜੋ ਕਿ ਅਜੇ ਤੱਕ ਉਸ ਨੂੰ ਪ੍ਰਦਾਨ ਨਹੀਂ ਕੀਤਾ ਗਈ ਹੈ, ‘ਪਟੀਸ਼ਨ ਵਿਚ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਦੇਸ਼ਧ੍ਰੋਹ ਦੇ ਇੱਕ ਕੇਸ ਵਿਚ ਬਰੀ ਕਰ ਦਿੱਤਾ ਗਿਆ ਹੈ।