26-27 ਨੂੰ ਦਿੱਲੀ ਗੱਜਣਗੇ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਇਕੱਲੀ ਰੋਕੇਗੀ ਟਰੇਨਾਂ

0
937

ਚੰਡੀਗੜ੍ਹ | ਹਰੀਸ਼ ਚੰਦਰ ਬਾਗ਼ੋਵਾਲਾ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਭਾਰਤ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਸਾਂਝਾ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ 26-27 ਨਵੰਬਰ ਤੇ ਇਸ ਤੋਂ ਬਾਅਦ ਦੀ ਯੋਜਨਾ ਪਹਿਲਾਂ ਵਾਂਗ ਜਾਰੀ ਹੈ। ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ, ” ਏਜੰਸੀਆਂ ਜਿਵੇਂ ਕਿ ਦਿੱਲੀ ਪੁਲਿਸ ਸ਼ਾਂਤਮਈ ਤੇ ਲੋਕਤੰਤਰੀ ਅੰਦੋਲਨ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਯਤਨ ਕਰ ਰਹੀਆਂ ਹਨ।” AIKSC ਨੇ ਕਿਸਾਨਾਂ ਨੂੰ ਕਿਸੇ ਗਲਤ ਜਾਣਕਾਰੀ ਅਤੇ ਵਿਗਾੜ ਯਤਨਾਂ ਵਲੋਂ ਗੁਮਰਾਹ ਜਾਂ ਭੁਲੇਖੇ ਵਿੱਚ ਨਾ ਪੈਣ ਦੀ ਅਪੀਲ ਕੀਤੀ। AIKSC ਸਮੇਤ ਪ੍ਰੋਗਰਾਮ ਵਿੱਚ ਸ਼ਾਮਲ ਸਾਰੀਆਂ ਫੈਡਰੇਸ਼ਨਾਂ ਅਤੇ ਸੰਸਥਾਵਾਂ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰੇ ਯਤਨ ਕਰ ਰਹੀਆਂ ਹਨ।

ਉਧਰ ਪੰਜਾਬ ਵਿੱਚ 17 ਮਾਲ ਤੇ ਐਕਸਪ੍ਰੈਸ ਗੱਡੀਆਂ ਲੰਘਣਗੀਆਂ। ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਨੇ ਰੇਲਵੇ ਟ੍ਰੈਕ ਖਾਲੀ ਕਰ ਦਿੱਤੇ ਹਨ। ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਪਣੇ ਪਹਿਲਾਂ ਵਾਲੇ ਫੈਸਲੇ ਤੇ ਅਟਲ ਹੈ। ਮਾਝੇ ਦੇ ਕਿਸਾਨ ਯਾਤਰੀ ਰੇਲ ਗੱਡੀਆਂ ਨੂੰ ਰਾਹ ਦੇਣ ਲਈ ਰਾਜ਼ੀ ਨਹੀਂ ਹਨ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਅੱਜ ਆਈ ਜੀ ਸੁਰਿੰਦਰਪਾਲ ਸਿੰਘ ਪਰਮਾਰ ਅਤੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨਾਲ ਮੁਲਾਕਾਤ ਵੀ ਕੀਤੀ। ਮਜ਼ਦੂਰ ਕਮੇਟੀ ਨੇ ਕਿਹਾ ਕਿ ਟਰੇਨਾਂ ਨੂੰ ਰਾਹ ਨਹੀਂ ਦਿੱਤਾ ਜਾਏਗਾ।