ਜੰਮੂ/ਕਸ਼ਮੀਰ | ਸ਼ੁੱਕਰਵਾਰ ਜੰਮੂ-ਕਸ਼ਮੀਰ ਦੇ ਕਟੜਾ ਤੋਂ 97 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਦਰਜ ਕੀਤੀ ਗਈ, ਹਾਲਾਂਕਿ ਇਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਬੀਤੇ ਦਿਨ ਵੀ ਮੇਘਾਲਿਆ ਵਿਚ 3.9 ਤੀਬਰਤਾ ਦਾ ਭੂਚਾਲ ਆਇਆ ਸੀ ਅਤੇ ਇਸ ਦਾ ਕੇਂਦਰ ਪੂਰਬੀ ਖਾਸੀ ਪਹਾੜੀਆਂ ‘ਚ 46 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਤੋਂ ਬਾਅਦ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।