<p><strong>ਗੁਰਦਾਸਪੁਰ&comma; 17 ਫਰਵਰੀ &vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ&period;ਐਸ&period;ਪੀ&period;ਸੀ&period;ਐਲ&period; ਦਫਤਰ&comma; ਉਮਰਪੁਰਾ&comma; ਬਲਾਕ ਬਟਾਲਾ&comma; ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।<&sol;p>&NewLine;<p>ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ&comma; ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ &OpenCurlyQuote;ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ&comma; ਜਿਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40 ਹਜ਼ਾਰ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।<&sol;p>&NewLine;<p>ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ&comma; ਜਿਸ ਦੌਰਾਨ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;