<p><strong>ਲੁਧਿਆਣਾ&comma; 3 ਦਸੰਬਰ &vert;<&sol;strong> ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕਰਨਗੇ। ਇਹ ਟੂਰਨਾਮੈਂਟ 9 ਦਸੰਬਰ ਤੱਕ ਚੱਲੇਗਾ। ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੇ ਸਾਰੇ ਰਾਜਾਂ&comma; ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਦੀਆਂ 64 ਟੀਮਾਂ ਹਿੱਸਾ ਲੈਣਗੀਆਂ। ਇਹ ਚੈਂਪੀਅਨਸ਼ਿਪ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਹੈ।<&sol;p>&NewLine;<p>ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ SSP ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿਚ 1200 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਚੈਂਪੀਅਨਸ਼ਿਪ ਵਿਚ 64 ਟੀਮਾਂ ਹਿੱਸਾ ਲੈਣਗੀਆਂ&comma; ਜਿਨ੍ਹਾਂ ਵਿਚ 33 ਪੁਰਸ਼ ਅਤੇ 31 ਮਹਿਲਾ ਟੀਮਾਂ ਸ਼ਾਮਲ ਹਨ। ਪਿਛਲੀਆਂ 2 ਵਾਰੀ ਜੇਤੂ ਰਹੀ ਪੰਜਾਬ ਇਸ ਵਾਰ ਆਪਣੇ ਹੀ ਘਰ ਵਿਚ ਹੈਟ੍ਰਿਕ ਮਾਰਨ ਲਈ ਤਿਆਰ ਹੈ।<&sol;p>&NewLine;<p>ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼ਨੀਵਾਰ ਹੀ ਟੀਮਾਂ ਮਹਾਨਗਰ ਪਹੁੰਚ ਚੁੱਕੀਆਂ ਸਨ। ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ। ਚੈਂਪੀਅਨਸ਼ਿਪ ਵਿਚ 200 ਤੋਂ ਵੱਧ ਮੈਚ ਖੇਡੇ ਜਾਣੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;