ਕ੍ਰਾਇਮ ਅਤੇ ਨਸ਼ਾਪੰਜਾਬਫਰੀਦਕੋਟMoreਮੀਡੀਆਮੁੱਖ ਖਬਰਾਂਵਾਇਰਲਵੁਮਨ ਨਵਾਂ-ਨਵਾਂ ਹੋਇਆ ਸੀ ਵਿਆਹ, ਦੇਰ ਤਕ ਨਾ ਉਠਣ ‘ਤੇ ਪਰਿਵਾਰ ਨੇ ਖੋਲ੍ਹਿਆ ਦਰਵਾਜ਼ਾ ਤਾਂ ਮੰਜ਼ਿਰ ਵੇਖ ਰਹਿ ਗਏ ਦੰਗ By Admin - January 13, 2023 0 2102 Share FacebookTwitterPinterestWhatsApp ਫਰੀਦਕੋਟ | ਇਥੋਂ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜ਼ਹਿਰੀਲੀ ਚੀਜ਼ ਖਾ ਕੇ ਪਤੀ-ਪਤਨੀ ਨੇ ਜਾਨ ਦੇ ਦਿੱਤੀ। ਉਨ੍ਹਾਂ ਦਾ ਕਰੀਬ ਢਾਈ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟੀਚਰ ਕਾਲੋਨੀ ਦੇ ਰਹਿਣ ਵਾਲੇ ਕਰੀਬ 25 ਸਾਲਾ ਸੋਨੂੰ ਅਤੇ ਉਸ ਦੀ ਪਤਨੀ ਸ਼ਹਿਨਾਜ਼ ਆਪਣੇ ਪਰਿਵਾਰ ਨਾਲ ਰਹਿੰਦੇ ਸਨ ਕਿ ਜਦੋਂ ਸੋਨੂੰ ਦੇ ਭਰਾ ਅਸ਼ਵਨੀ ਨੇ ਉਸ ਨੂੰ ਜਗਾਉਣ ਲਈ ਦਰਵਾਜ਼ਾ ਖੜਕਾਇਆ ਤਾਂ ਸ਼ਹਿਨਾਜ਼ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਹ ਬੇਹੋਸ਼ ਹੋ ਕੇ ਡਿੱਗ ਪਈ। ਇਸ ਤੋਂ ਬਾਅਦ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਸੋਨੂੰ ਵੀ ਬੇਹੋਸ਼ ਪਿਆ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ। ਜਿਥੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਏਐਸਆਈ ਇਕਬਾਲ ਚੰਦ ਨੇ ਦੱਸਿਆ ਕਿ ਜੇਕਰ ਜਾਂਚ ਦੌਰਾਨ ਕੁਝ ਹੋਰ ਸਾਹਮਣੇ ਆਇਆ ਤਾਂ ਕਾਰਵਾਈ ਕੀਤੀ ਜਾਵੇਗੀ ਪਰ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ।