&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਮੁੱਖ ਮੰਤਰੀ ਭਗਵੰਤ ਮਾਨ ਨੇ BBMB ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਹਿਮਾਚਲ ਨੂੰ ਪਾਣੀ ਦੇਣ &OpenCurlyQuote;ਤੇ NOC ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਪਾਣੀ ਦੇਣ ਦਾ ਹੁਕਮ ਨਹੀਂ ਦੇ ਸਕਦੀ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;06&sol;image-516&period;png" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 15 ਮਈ&comma; 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ &lpar;BBMB&rpar; ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਵਿਚ ਭਾਰਤ ਸਰਕਾਰ ਨੇ BBMB ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ NOC ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ਉਤੇ ਖਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7&period;19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;06&sol;image-518&period;png" alt&equals;"" width&equals;"682" height&equals;"858"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਅੱਗੇ ਕਿਹਾ ਕਿ BBMB ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79 &lpar;1&rpar; ਤਹਿਤ ਕੀਤਾ ਗਿਆ ਹੈ&comma; ਜਿਸ ਮੁਤਾਬਕ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ&comma; ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ&comma; ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ। ਇਸ ਐਕਟ ਮੁਤਾਬਕ BBMB ਦਰਿਆਵਾਂ ਵਿਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;06&sol;image-519&period;png" alt&equals;"" width&equals;"703" height&equals;"906"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਅੱਗੇ ਕਿਹਾ ਕਿ BBMB ਪਾਣੀ ਦੀ ਸਪਲਾਈ&sol;ਸਿੰਚਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ&comma; ਉਹ ਵੀ ਜੇਕਰ ਇਸ ਵਿਚ BBMB ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰਰਾਜੀ ਵਿਵਾਦ ਹੈ ਅਤੇ ਸੂਬਿਆਂ ਵੱਲੋਂ ਪਾਣੀਆਂ ਦੀ ਵੰਡ ਬਾਰੇ ਇਕ-ਪਾਸੜ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;06&sol;image-520&period;png" alt&equals;"" width&equals;"747" height&equals;"982"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਕਿਹਾ ਕਿ ਸਤਲੁਜ&comma; ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ&comma; ਹਰਿਆਣਾ&comma; ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ਉਤੇ ਕੋਈ ਦਾਅਵਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਦੇ ਖ਼ਾਸ ਇਲਾਕਿਆਂ ਲਈ ਨਿਰਧਾਰਤ ਹੈ ਅਤੇ ਇਹ ਨਿਰਧਾਰਤ ਪਾਣੀ ਵਿਸ਼ੇਸ਼ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਹੁੰਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">CM ਮਾਨ ਨੇ ਅੱਗੇ ਕਿਹਾ ਕਿ ਸੰਵਿਧਾਨ ਦੀ ਸੂਬਾਈ ਸੂਚੀ-2 ਦੇ ਇੰਦਰਾਜ 17 ਅਧੀਨ ਪਾਣੀ ਸੂਬਿਆਂ ਦਾ ਮਸਲਾ ਹੈ ਅਤੇ ਦਰਿਆਈ ਪਾਣੀਆਂ ਦੇ ਅਧਿਕਾਰ ਨਿਰਧਾਰਤ ਜਾਂ ਫੈਸਲਾ ਕਰਨ ਦਾ ਹੱਕ ਸੰਵਿਧਾਨ ਦੀ ਧਾਰਾ 262 ਅਧੀਨ ਬਣੇ ਦਰਿਆਈ ਪਾਣੀਆਂ ਬਾਰੇ ਅੰਤਰਰਾਜੀ ਵਿਵਾਦਾਂ ਬਾਰੇ ਐਕਟ 1956 ਦੀ ਤਜਵੀਜ਼ ਮੁਤਾਬਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸ਼ਿਕਾਇਤ ਉਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਦੇ ਅਧਿਕਾਰ ਖ਼ੇਤਰ ਵਿਚ ਹੋਵੇਗਾ।<br><br>ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਜਦੋਂ ਦਰਿਆਵਾਂ ਵਿਚ ਸਾਲ ਦਰ ਸਾਲ ਪਾਣੀ ਤੇਜ਼ੀ ਨਾਲ ਘੱਟ ਰਿਹਾ ਹੈ ਅਤੇ ਪੰਜਾਬ&comma; ਹਰਿਆਣਾ ਤੇ ਰਾਜਸਥਾਨ ਵਰਗੇ ਸਾਰੇ ਭਾਈਵਾਲ ਸੂਬੇ ਪਾਣੀ ਵਧਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ ਤਾਂ ਅਜਿਹੇ ਵਿਚ ਭਾਰਤ ਸਰਕਾਰ ਨੂੰ ਇਸ ਇਕਤਰਫ਼ਾ ਫੈਸਲੇ ਉਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਾਪਸ ਲੈਣ ਦੀ ਲੋੜ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;