ਚੰਡੀਗੜ੍ਹ, 24 ਜਨਵਰੀ | ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ। ਸਾਬਕਾ ਵਿਧਵਾਵਾਂ ਦੀ ਪੈਨਸ਼ਨ 6 ਹਜ਼ਾਰ ਤੋਂ ਵਧਾ ਕੇ 10 ਹਜ਼ਾਰ ਕੀਤੀ। ਕੱਟੇ ਗਏ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰ ਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ (SSF) ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ 26 ਜਨਵਰੀ ਤੋਂ ਪੰਜਾਬ ਦੇ ਸਾਰੇ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਅੰਦਰੋਂ ਦਵਾਈਆਂ ਮਿਲਣਗੀਆਂ। ਕੋਈ ਵੀ ਡਾਕਟਰ ਬਾਹਰੋਂ ਦਵਾਈ ਨਹੀਂ ਲਿਖ ਸਕੇਗਾ। ਉਨ੍ਹਾਂ ਕਿਹਾ ਕਿ ਜੇਕਰ ਹਸਪਤਾਲ ‘ਚ ਦਵਾਈ ਖ਼ਤਮ ਹੁੰਦੀ ਵੀ ਹੈ ਤਾਂ ਡਾਕਟਰ ਆਪ ਦਵਾਈ ਲਿਆਵੇਗਾ ਨਾ ਕਿ ਮਰੀਜ਼ ਬਾਹਰ ਜਾਵੇਗਾ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)