ਅਗਲੇ 24 ਘੰਟਿਆਂ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ, ਭਾਰੀ ਮੀਂਹ ਦੀ ਚਿਤਾਵਨੀ

0
1461

ਚੰਡੀਗੜ੍ਹ | ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਦੇ ਸੁਮੇਲ ਕਾਰਨ ਪਿਛਲੇ ਦਿਨੀਂ ਸ਼ਹਿਰ ਵਿਚ ਭਾਰੀ ਮੀਂਹ ਪਿਆ ਸੀ ਪਰ ਇਕ ਵਾਰ ਫਿਰ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਕੇਂਦਰ ਦੇ ਵਿਗਿਆਨੀ ਬੀ-ਏਕੇ ਸਿੰਘ ਮੁਤਾਬਕ ਪੱਛਮੀ ਡਿਸਟਰਬੈਂਸ ਸਰਗਰਮ ਹੈ, ਜਿਸ ਕਾਰਨ ਅਗਲੇ 24 ਘੰਟਿਆਂ ਵਿਚ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਡਿਸਟਰਬੈਂਸ ਦੇ ਨਾਲ-ਨਾਲ ਉਨ੍ਹਾਂ ਨੂੰ ਲੰਬੀ ਭਵਿੱਖਬਾਣੀ ਵਿਚ ਇਕ ਹੋਰ ਪੱਛਮੀ ਡਿਸਟਰਬੈਂਸ ਨਜ਼ਰ ਆ ਰਹੀ ਹੈ। ਅਸੀਂ ਲਗਾਤਾਰ ਇਸ ‘ਤੇ ਨਜ਼ਰ ਰੱਖ ਰਹੇ ਹਾਂ। ਸ਼ੁੱਕਰਵਾਰ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਉਸ ਦੀ ਸਥਿਤੀ ਕੀ ਹੈ। ਕਈ ਵਾਰ ਡਿਸਟਰਬੈਂਸ ਉੱਤਰ ਤੋਂ ਨਿਕਲ ਜਾਂਦਾ ਹਨ, ਇਸ ਲਈ ਇਹ ਕਹਿਣਾ ਮੁਸ਼ਕਲ ਹੈ ਕਿ ਉਹ ਕਦੋਂ ਅਤੇ ਕਿਵੇਂ ਪ੍ਰਤੀਕਿਰਿਆ ਕਰੇਗਾ।

ਵੇਖੋ ਵੀਡੀਓ

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ