ਚੰਡੀਗੜ੍ਹ | ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਦੇ ਚਲਦਿਆਂ ਜਿਥੇ ਇਕ ਪਾਸੇ ਪੰਜਾਬ ਵਿਚ ਕਈ ਇਲਾਕਿਆਂ ਵਿਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉਥੇ ਹੀ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਸ਼ਨਿਵਾਰ ਸਵੇਰ ਤੋਂ ਹੀ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਪਾਣੀ ਮੁੜ ਪਹਿਲਾਂ ਵਾਂਗ ਹੀ ਖੜ੍ਹਾ ਹੋ ਰਿਹਾ ਹੈ।
ਹਾਲਾਂਕਿ ਇਸ ਮੀਂਹ ਨੇ ਕੁੱਝ ਥਾਵਾਂ ‘ਤੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਜ਼ਰੂਰ ਦਿਤੀ ਪਰ ਜਿਥੇ ਹਾਲਾਤ ਪਹਿਲਾਂ ਤੋਂ ਚਿੰਤਤ ਸਨ, ਉਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਹੋਰ ਪਰੇਸ਼ਾਨੀ ਖੜ੍ਹੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੱਖਣੀ ਛੱਤੀਸਗੜ੍ਹ, ਦੱਖਣ-ਪੂਰਬੀ ਗੁਜਰਾਤ, ਵਿਦਰਭ, ਮਰਾਠਵਾੜਾ, ਉੱਤਰੀ ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਤੇਲੰਗਾਨਾ ਦੇ ਕੁੱਝ ਹਿੱਸਿਆਂ, ਗੁਜਰਾਤ ਦੇ ਕੁੱਝ ਹਿੱਸਿਆਂ, ਉੜੀਸਾ ਦੇ ਕੁੱਝ ਹਿੱਸਿਆਂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਤੱਟੀ ਕਰਨਾਟਕ ਦੇ ਕੁੱਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਦਿੱਲੀ, ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ, ਗੁਜਰਾਤ, ਉੱਤਰੀ ਛੱਤੀਸਗੜ੍ਹ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਸਿੱਕਮ, ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਅੰਦਰੂਨੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਅਤੇ ਉੱਤਰ ਪੱਛਮੀ ਉੱਤਰ ਪ੍ਰਦੇਸ਼ ਦੇ ਕੁੱਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।