ਜਲੰਧਰ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਅਤੇ ਕਰਮਚਾਰੀਆਂ ਜਿਨਾਂ ਦੀ ਮਿਹਨਤ ਅਤੇ ਲਗਨ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ 1 ਕਰੋੜ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾ ਰਿਹਾ ਹੈ ਅਤੇ ਪੰਜਾਬ ਦੀ ਆਰਥਿਕ ਤਰੱਕੀ ਵਿੱਚ ਵੀ ਵਡਮੁੱਲਾ ਯੋਗਦਾਨ ਪਾ ਰਿਹਾ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਇਸ ਵੱਡੀ ਪ੍ਰਾਪਤੀ ਲਈ ਸੇਵਾ ਮੁਕਤ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ, ਨੂੰ ਸਨਮਾਨਿਤ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਇਸੇ ਪ੍ਰੋਗਰਾਮ ਦੀ ਲੜੀ ਵਿੱਚ ਜਸਵਿੰਦਰ ਸਿੰਘ ਡਿਪਟੀ ਸੀ.ਏ.ਓ. ਪੈਨਸ਼ਨ ਅਤੇ ਫੰਡਜ਼ ਪੀ.ਐਸ.ਪੀ.ਸੀ.ਐਲ ਦੀ ਅਗਵਾਈ ਵਿੱਚ ਇੱਕ ਟੀਮ ਨੇ ਹਾਲ ਵਿਚ ਜਲੰਧਰ ਅਤੇ ਲੁਧਿਆਣਾ ਵਿਖੇ 3 ਸੱਭ ਤੋਂ ਸੀਨੀਅਰ ਪੈਨਸ਼ਨਰ ਜਿਨਾਂ ਦੀ ਉਮਰ 100 ਸਾਲ ਦੇ ਨੇੜੇ ਹੈ, ਜਿਨਾਂ ਵਿੱਚ ਐਚ.ਕੇ. ਐਲ. ਵਰਮਾ ਡਿਪਟੀ ਡਾਇਰੈਕਟਰ ਉਮਰ 99, ਇੰਦਰਜੀਤ ਐੱਸ.ਏ.ਐਸ. ਲੇਖਾਕਾਰ ਉਮਰ 98 ਅਤੇ ਮੋਹਿੰਦਰ ਸਿੰਘ ਜੇ.ਈ. ਉਮਰ 98 ਨੂੰ ਉਨਾਂ ਦੀ ਰਿਹਾਇਸ਼ ਵਿਖੇ ਜਾ ਕੇ ਮੋਮੈਂਟੋ ਅਤੇ ਹੋਰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸੀ.ਐਮ.ਏ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਨਮਾਨ ਦੀ ਲੜੀ ਜਾਰੀ ਰਹੇਗੀ। ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਪੈਨਸ਼ਨਰਾਂ ਨੇ ਪੀ.ਐਸ.ਪੀ.ਸੀ.ਐਲ ਵਿੱਚ ਆਪਣੀਆਂ ਸੇਵਾਵਾਂ ਬਾਰੇ ਆਪਣੇ ਦਿਲ ਦੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਅਤੇ ਉਹਨਾਂ ਦੇ ਸਨਮਾਨ ਲਈ ਪੀ.ਐਸ.ਪੀ.ਸੀ.ਐਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ।