&NewLine;<p class&equals;"wp-block-paragraph"><strong>ਕਪੂਰਥਲਾ&comma; 29 ਸਤੰਬਰ &vert;<&sol;strong> ਕਪੂਰਥਲਾ ਦੇ ਪਿੰਡ ਖਾਨਗਾਹ &OpenCurlyQuote;ਚ 2 ਬੱਚਿਆਂ ਦੀ ਮਾਂ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਪਤੀ ਅਤੇ ਸਹੁਰਾ ਔਰਤ ਨੂੰ ਇਲਾਜ ਲਈ ਲੈ ਕੇ ਹਸਪਤਾਲ ਆਏ ਪਰ ਮੌਤ ਤੋਂ ਬਾਅਦ ਲਾਸ਼ ਨੂੰ ਛੱਡ ਕੇ ਭੱਜ ਗਏ। ਇਸ ਦਾ ਪਤਾ ਲੱਗਣ &OpenCurlyQuote;ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ &OpenCurlyQuote;ਚ ਰਖਵਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਤਵਾਲੀ ਪੁਲਿਸ ਨੇ ਦੋਵਾਂ ਖ਼ਿਲਾਫ਼ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ 2 ਬੱਚਿਆਂ ਦੀ ਮਾਂ ਸੀ। ਉਸ ਦੀ ਪਛਾਣ 26 ਸਾਲਾ ਹਰਜੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਪਿੰਡ ਖਾਨਗਾਹ ਵਜੋਂ ਹੋਈ ਹੈ। ਥਾਣਾ ਕੋਤਵਾਲੀ ਦੇ ਪੁਲਿਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਖਾਨਗਾਹ ਦੀ ਰਹਿਣ ਵਾਲੀ ਔਰਤ ਦੀ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ ਹੋ ਗਈ ਹੈ। ਥਾਣਾ ਸਦਰ ਦੇ ਇੰਚਾਰਜ ਰਮਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੌਕੇ &OpenCurlyQuote;ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਲਿਆ। ਮ੍ਰਿਤਕ ਔਰਤ ਇਕ ਬੇਟੇ ਅਤੇ ਬੇਟੀ ਦੀ ਮਾਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਮਾਤਾ ਸਰਬਜੀਤ ਕੌਰ ਵਾਸੀ ਪਿੰਡ ਰਾਜਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੂੰ ਸਹੁਰੇ ਵਾਲੇ ਤੰਗ-ਪ੍ਰੇਸ਼ਾਨ ਕਰਦੇ ਸਨ। ਮਾਂ ਸਰਬਜੀਤ ਕੌਰ ਦੇ ਬਿਆਨਾਂ ’ਤੇ ਪਤੀ ਜਗਜੀਤ ਸਿੰਘ ਅਤੇ ਸਹੁਰੇ ਹਰਜਿੰਦਰ ਸਿੰਘ ਖ਼ਿਲਾਫ਼ ਤੰਗ-ਪ੍ਰੇਸ਼ਾਨ ਕਰਨ ਅਤੇ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਵੇਂ ਪਿਓ-ਪੁੱਤ ਫਰਾਰ ਹਨ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;