ਬੈਗ ਖੋਹਣ ਦੌਰਾਨ ਕੁੜੀ ਨੂੰ 20 ਫੁੱਟ ਤੱਕ ਘਸੀਟਦੇ ਲੈ ਗਏ ਮੋਟਰਸਾਈਕਲ ਸਵਾਰ ਲੁਟੇਰੇ

0
693

ਬਰਨਾਲਾ, 5 ਅਕਤੂਬਰ | ਪੰਜਾਬ ਭਰ ਵਿਚ ਦਿਨ-ਬ-ਦਿਨ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਲੜਕੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਪੀੜਤਾ ਦੀ ਪਛਾਣ ਅਰਸ਼ਦੀਪ ਕੌਰ ਵਜੋਂ ਹੋਈ ਹੈ, ਜਿਸ ਨੇ ਬਹਾਦਰੀ ਨਾਲ ਲੁਟੇਰਿਆਂ ਦਾ ਸਾਹਮਣਾ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਲੜਕੀ ਅਰਸ਼ਦੀਪ ਕੌਰ ਨੂੰ ਲੁੱਟਣ ਦੀ ਨੀਅਤ ਨਾਲ 20 ਫੁੱਟ ਤੱਕ ਘਸੀਟ ਕੇ ਲੈ ਗਏ। ਦਰਅਸਲ ਜਦੋਂ ਲੁਟੇਰੇ ਲੜਕੀ ਦਾ ਬੈਗ ਖੋਹ ਕੇ ਭੱਜ ਰਹੇ ਸਨ ਤਾਂ ਅਰਸ਼ਦੀਪ ਨੇ ਆਪਣਾ ਬੈਗ ਨਹੀਂ ਛੱਡਿਆ। ਲੁਟੇਰਿਆਂ ਨੇ ਪੂਰੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਕਾਫੀ ਦੂਰ ਤੱਕ ਘਸੀਟ ਕੇ ਲੈ ਗਏ ਪਰ ਅੰਤ ਵਿਚ ਉਨ੍ਹਾਂ ਨੂੰ ਬੈਗ ਛੱਡ ਕੇ ਭੱਜਣਾ ਪਿਆ।

ਦੱਸ ਦਈਏ ਕਿ ਇਹ ਘਟਨਾ ਬੀਤੇ ਦਿਨ ਦੁਪਹਿਰ 2 ਵਜੇ ਦੇ ਕਰੀਬ ਦਿਨ-ਦਿਹਾੜੇ ਵਾਪਰੀ। ਅਰਸ਼ਦੀਪ ਜੋ ਕਿ ਟਾਪੂਆਂ ‘ਤੇ ਬੈਠ ਕੇ ਬੱਸ ਸਟੈਂਡ ਨੂੰ ਜਾਂਦੀ ਲੇਨ ਵੱਲ ਜਾ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਲੜਕੀ ਅਰਸ਼ਦੀਪ ਦੇ ਵੀ ਕਾਫੀ ਸੱਟਾਂ ਲੱਗੀਆਂ। ਉਸ ਦੇ ਸਿਰ ਵਿਚ ਕਰੀਬ 6 ਟਾਂਕੇ ਵੀ ਲੱਗੇ ਹਨ। ਪੀੜਤ ਅਰਸ਼ਦੀਪ ਨੇ ਇਸ ਘਟਨਾ ਦੀ ਪੁਲਿਸ ਨੂੰ ਸ਼ਿਕਾਇਤ ਨਹੀਂ ਕੀਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)