ਜਲੰਧਰ, 17 ਜਨਵਰੀ | ਜਲੰਧਰ ਤੋਂ ਵੱਡੀ ਖਬਰ ਆਈ ਹੈ। ਸ਼ਹਿਰ ਵਿਚ ਇਕ ਵਾਰ ਫਿਰ ਕਤਲ ਦੀ ਘਟਨਾ ਸਾਹਮਣੇ ਆਈ ਹੈ। ਬਸਤੀ ਬਾਵਾ ਖੇਲ ‘ਚ ਇਕ 18 ਸਾਲ ਦੇ ਨੌਜਵਾਨ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ ਹੈ। ਉਸ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਮ੍ਰਿਤਕ ਦੀ ਪਛਾਣ ਅੰਕੁਲ ਵਾਸੀ ਬਾਵਾ ਖੇਲ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੱਜ ਸਵੇਰੇ ਨੌਜਵਾਨ ਦੇ ਕਤਲ ਬਾਰੇ ਪਤਾ ਲੱਗਾ। ਇਸ ਘਟਨਾ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰ ਰਹੇ ਹਨ। ਜਾਣਕਾਰੀ ਅਨੁਸਾਰ ਅੱਜ ਲੈਦਰ ਕੰਪਲੈਕਸ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਉਸ ਦੀ ਗਰਦਨ ‘ਤੇ ਵੀ ਤੇਜ਼ਧਾਰ ਚੀਜ਼ ਨਾਲ ਹਮਲਾ ਕੀਤਾ ਗਿਆ। ਸੂਚਨਾ ਮਿਲਦੇ ਹੀ ਬਸਤੀ ਬਾਵਾ ਖੇਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਿਸੇ ਰਾਹਗੀਰ ਨੇ ਲੈਦਰ ਕੰਪਲੈਕਸ ਦੇ ਗੰਦੇ ਨਾਲੇ ਕੋਲ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ।
ਪੁਲਿਸ ਨੂੰ ਘਟਨਾ ਵਾਲੀ ਥਾਂ ਦੇ ਨੇੜੇ ਖੂਨ ਹੀ ਖੂਨ ਮਿਲਿਆ। ਇਸ ਦੇ ਨਾਲ ਹੀ ਥਾਣਾ ਬਸਤੀ ਬਾਵਾ ਖੇਲ ਦੇ ਐੱਸਐੱਚਓ ਰਾਜੇਸ਼ ਕੁਮਾਰ ਠਾਕੁਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਦੀ ਲਾਸ਼ ਨੂੰ ਕਤਲ ਕਰਕੇ ਇਥੇ ਸੁੱਟ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਹੰਗਾਮਾ ਕੀਤਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰ ਦੇ ਕਮਿਸ਼ਨਰੇਟ ਥਾਣਾ ਡਵੀਜ਼ਨ ਨੰਬਰ 2 ਦੇ ਗੋਪਾਲ ਨਗਰ ਇਲਾਕੇ ਦੇ ਕੋਲ ਸਥਿਤ ਦਾਣਾ ਮੰਡੀ ਤੋਂ ਪੁਲਿਸ ਨੇ ਖੂਨ ਨਾਲ ਲੱਥਪੱਥ ਹਾਲਤ ‘ਚ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ। ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਇਥੇ ਸੁੱਟ ਦਿੱਤੀ ਗਈ। ਪੁਲਿਸ ਜਾਂਚ ਦੌਰਾਨ ਮ੍ਰਿਤਕ ਦਾ ਦੋਸਤ ਹੀ ਉਸ ਦਾ ਕਾਤਲ ਨਿਕਲਿਆ, ਜਿਸ ਨੂੰ ਪੁਲਿਸ ਨੇ 24 ਘੰਟਿਆਂ ਵਿਚ ਹੀ ਕਾਬੂ ਕਰ ਲਿਆ।
Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)