ਲੁਧਿਆਣਾ, 7 ਨਵੰਬਰ | ਮਹਾਨਗਰ ‘ਚ ਇਕ ਘਰ ‘ਤੇ ਸ਼ਰੇਆਮ ਇੱਟਾਂ-ਪੱਥਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੰਗਾਮੇ ਦੀ ਘਟਨਾ ਟਿੱਬਾ ਰੋਡ, ਪੰਜਾਬੀ ਬਾਗ ਤੋਂ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਆਏ ਕੁਝ ਨੌਜਵਾਨਾਂ ਨੇ ਗੁੰਡਾਗਰਦੀ ਕੀਤੀ ਅਤੇ ਇਕ ਘਰ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ।

ਇਸ ਦੌਰਾਨ ਇਲਾਕੇ ਵਿਚ ਖੜ੍ਹੇ ਐਕਟਿਵਾ, ਮੋਟਰਸਾਈਕਲ ਤੇ ਸਕੂਟਰਾਂ ਦੀ ਵੀ ਭੰਨ-ਤੋੜ ਕੀਤੀ ਗਈ। ਇੰਨਾ ਹੀ ਨਹੀਂ ਇਲਾਕੇ ‘ਚ ਖੜ੍ਹੇ ਵਾਹਨਾਂ ਦੀ ਵੀ ਭੰਨਤੋੜ ਕੀਤੀ ਗਈ ਹੈ। ਇਹ ਸਾਰੀ ਘਟਨਾ ਮੋਬਾਈਲ ‘ਚ ਕੈਦ ਹੋ ਗਈ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਸੜਕ ‘ਤੇ ਖੜ੍ਹੇ ਨੌਜਵਾਨ ਗੁੰਡਾਗਰਦੀ ਕਰ ਰਹੇ ਹਨ ਅਤੇ ਇਕ ਘਰ ‘ਤੇ ਪੱਥਰ ਸੁੱਟ ਰਹੇ ਹਨ। ਇਕ ਨੌਜਵਾਨ ਛੱਤ ‘ਤੇ ਖੜ੍ਹਾ ਹੈ ਅਤੇ ਹੇਠਾਂ ਪੱਥਰ ਸੁੱਟ ਰਿਹਾ ਹੈ। ਦੋਵਾਂ ਪਾਸਿਆਂ ਤੋਂ ਹੋਈ ਪਥਰਾਅ ਕਾਰਨ ਇਲਾਕੇ ਵਿਚ ਖੜ੍ਹੇ ਵਾਹਨਾਂ ਨੂੰ ਨੁਕਸਾਨ ਪੁੱਜਾ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ‘ਚ ਰਹਿਣ ਵਾਲੇ ਸੁਨੀਲ ਪਾਂਡੇ ਨਾਂ ਦੇ ਨੌਜਵਾਨ ਦੀ ਬਾਹਰ ਕਿਸੇ ਨਾਲ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਉਹ ਆਪਣੇ ਘਰ ਆ ਗਿਆ। ਉਸ ਦਾ ਪਿੱਛਾ ਕਰਦੇ ਹੋਏ ਨੌਜਵਾਨਾਂ ਨੇ ਇਲਾਕੇ ‘ਚ ਹੰਗਾਮਾ ਕਰ ਦਿੱਤਾ। ਲੋਕਾਂ ਨੇ ਦੱਸਿਆ ਕਿ ਸਾਰੇ ਪਰਿਵਾਰਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਬੱਚੇ ਡਰੇ ਹੋਏ ਹਨ। ਲੋਕਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਜਦੋਂ ਦੋਵਾਂ ਧੜਿਆਂ ਦੇ ਪਰਿਵਾਰਾਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)