ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਬੀਤੇ ਕੱਲ ਤੋਂ ਹਰ ਕਿਸੇ ਦੇ ਮਨ ‘ਚ ਇਹੀ ਸਵਾਲ ਉਠ ਰਿਹਾ ਸੀ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ? ਪਰ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ।
ਸੂਤਰਾਂ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਸਬੰਧੀ ਅੱਜ ਸ਼ਾਮ 5 ਵਜੇ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਮੀਡੀਆ ਸਾਹਮਣੇ ਕਿਹਾ ਸੀ ਕਿ ਮੇਰੇ ਲਈ ਮੁੱਖ ਮੰਤਰੀ ਦਾ ਅਹੁਦਾ ਮਾਇਨੇ ਨਹੀਂ ਰੱਖਦਾ। ਉਨ੍ਹਾਂ ਕਿਹਾ ਸੀ ਕਿ ਮੈਂ ਸਿਰਫ ਕਾਂਗਰਸ ਦਾ ਵਰਕਰ ਬਣ ਕੇ ਹੀ ਖੁਸ਼ ਹਾਂ ਪਰ ਹੁਣ ਉਨ੍ਹਾਂ ਦੇ ਨਾਂ ‘ਤੇ ਮੋਹਰ ਲੱਗ ਗਈ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)