ਪੰਜਾਬ ਦੇ ਲੋੜਵੰਦ ਲੋਕਾਂ ਨੂੰ ਮਿਲਣਗੇ ਪੱਕੇ ਮਕਾਨ, ਸਰਕਾਰ ਨੇ 510 ਕਰੋੜ ਦਾ ਰੱਖਿਆ ਬਜਟ

0
786

ਚੰਡੀਗੜ੍ਹ, 5 ਮਾਰਚ | ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ‘ਚ ਈ-ਬੱਸਾਂ ਚੱਲਣਗੀਆਂ।

ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਨੇ  ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।