ਕਾਰ ਚਾਲਕ ਦੀ ਅਣਗਹਿਲੀ ਨੇ ਉਜਾੜਤਾ ਪਰਿਵਾਰ, ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

0
687

ਹੁਸ਼ਿਆਰਪੁਰ, 1 ਅਕਤੂਬਰ | ਮਾਡਲ ਟਾਊਨ ਇਲਾਕੇ ‘ਚ ਦੁੱਧ ਦੀ ਡਲਿਵਰੀ ਕਰਨ ਜਾ ਰਹੇ ਵਿਅਕਤੀ ਦੀ ਕਾਰ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੁਲਜ਼ਮ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ ਮਾਡਲ ਟਾਊਨ ਦਾ ਰਹਿਣ ਵਾਲਾ 45 ਸਾਲਾ ਭਗਤ ਲਾਲ ਉਰਫ ਮੰਗਾ ਇਲਾਕੇ ‘ਚ ਸਥਿਤ ਦੁੱਧ ਦੀ ਡੇਅਰੀ ‘ਤੇ ਕੰਮ ਕਰਦਾ ਸੀ। ਅੱਜ ਸਵੇਰੇ ਉਹ ਲੋਕਾਂ ਦੇ ਘਰ ਦੁੱਧ ਪਹੁੰਚਾਉਣ ਲਈ ਘਰੋਂ ਨਿਕਲਿਆ ਸੀ। ਦੱਸਿਆ ਜਾਂਦਾ ਹੈ ਕਿ ਭੰਗਾ ਪੁਲ ਨੇੜੇ ਇਕ ਕਬਾੜ ਦੀ ਦੁਕਾਨ ‘ਤੇ ਇਕ ਕਾਰ ਰੁਕੀ, ਜਿਸ ਦੇ ਡਰਾਈਵਰ ਨੇ ਅਚਾਨਕ ਦਰਵਾਜ਼ਾ ਖੋਲ੍ਹ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ ਰਿਹਾ ਮੰਗਾ ਕਾਰ ਦਾ ਦਰਵਾਜ਼ਾ ਤੋੜ ਕੇ ਹੇਠਾਂ ਡਿੱਗ ਗਿਆ ਅਤੇ ਉਸ ਨੂੰ ਲੰਘ ਰਹੀ ਇਕ ਹੋਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕੁਝ ਸਮੇਂ ‘ਚ ਹੀ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇੱਕ ਬੱਚਾ ਵੀ ਸੀ। ਫਿਲਹਾਲ ਉਸ ਦੀ ਪਤਨੀ ਗਰਭਵਤੀ ਹੈ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਉਸ ਦੇ ਪਰਿਵਾਰਕ ਮੈਂਬਰ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਡਰਾਈਵਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)