ਗੁਰਦਾਸਪੁਰ, 7 ਨਵੰਬਰ | ਬਟਾਲਾ ਨੇੜਲੇ ਪਿੰਡ ਚੰਦੂ ਮੰਝ ਵਿਚ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ 22 ਸਾਲਾ ਅਭੈ ਦੇ ਪਿਤਾ ਦਾਨਿਸ਼ ਅਨੁਸਾਰ ਕੁਝ ਦਿਨ ਪਹਿਲਾਂ ਉਸ ਦਾ ਆਪਣੇ ਗੁਆਂਢੀ ਨਾਲ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਨੂੰ ਲੈ ਕੇ ਰੰਜਿਸ਼ ਕਾਰਨ ਬੁੱਧਵਾਰ ਦੇਰ ਰਾਤ ਦੋਸ਼ੀਆਂ ਨੇ ਅਭੈ ‘ਤੇ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਉਸ ਨੇ ਦੱਸਿਆ ਕਿ ਗੁਆਂਢੀ ਨਾਲ ਹੋਏ ਝਗੜੇ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਦੋਵਾਂ ਧਿਰਾਂ ਨੂੰ ਬੁਲਾ ਕੇ ਸਮਝੌਤਾ ਕਰਵਾਇਆ ਸੀ ਪਰ ਇਸੇ ਰੰਜਿਸ਼ ਕਾਰਨ ਗੁਆਂਢੀ ਰਾਜਪਾਲ ਨੇ ਉਸ ਦੇ ਲੜਕੇ ਨੂੰ ਇਕੱਲਾ ਦੇਖ ਕੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।

ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੁਨੀਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੇ ਇੰਚਾਰਜ ਪ੍ਰਭਜੋਤ ਸਿੰਘ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਮੁਲਜ਼ਮ ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)