ਪਤੀ-ਪਤਨੀ ਦਾ ਝਗੜਾ ਰੋਕਣ ਆਏ ਗੁਆਂਢੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

0
1026

ਤਰਨਤਾਰਨ | ਪਿੰਡ ਜੱਟਾ ਵਿਖੇ ਪਤਨੀ ਨਾਲ ਲੜਾਈ ਕਰ ਰਹੇ ਵਿਅਕਤੀ ਨੂੰ ਹਟਾਉਣ ਗਏ ਗੁਆਂਢ ਰਹਿੰਦੇ ਨੌਜਵਾਨ ਨੂੰ ਝਗੜਾ ਕਰ ਰਹੇ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪਤਨੀ ਦੀ ਸ਼ਿਕਾਇਤ ’ਤੇ 7 ਲੋਕਾਂ ਖਿਲਾਫ਼ ਹੱਤਿਆ ਦਾ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤਕ ਸਾਰੇ ਮੁਲਜ਼ਮ ਫਰਾਰ ਹਨ।

ਮ੍ਰਿਤਕ ਬਲਜਿੰਦਰ ਕੌਰ ਦੀ ਪਤਨੀ ਪ੍ਰਭਜੋਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 23 ਜਨਵਰੀ ਦੀ ਦੇਰ ਸ਼ਾਮ ਉਨ੍ਹਾਂ ਦੇ ਗੁਆਂਢ ਰਹਿੰਦਾ ਸਰਬਜੀਤ ਸਿੰਘ ਆਪਣੀ ਪਤਨੀ ਨਾਲ ਝਗੜਾ ਕਰ ਰਿਹਾ ਸੀ, ਜਿਸ ਦੇ ਚੱਲਦਿਆਂ ਉਹ ਆਪਣੇ ਪਤੀ ਬਲਜਿੰਦਰ ਸਿੰਘ ਨਾਲ ਸਰਬਜੀਤ ਸਿੰਘ ਦੇ ਘਰ ਗਈ ਅਤੇ ਉਨ੍ਹਾਂ ਨੇ ਦੋਵਾਂ ਨੂੰ ਲੜਾਈ ਕਰਨ ਤੋਂ ਰੋਕਿਆ। ਇਸੇ ਗੱਲ ਤੋਂ ਗੁੱਸੇ ਵਿਚ ਆ ਕੇ ਸਰਬਜੀਤ ਸਿੰਘ ਉਲਟਾ ਉਸ ਦੇ ਪਤੀ ਨਾਲ ਹੀ ਝਗੜਾ ਕਰਨ ਲੱਗ ਪਿਆ।

ਉਹ ਆਪਣੇ ਪਤੀ ਨੂੰ ਰਸੂਲਪੁਰ ਨਹਿਰਾਂ ’ਤੇ ਸਥਿਤ ਇਕ ਨਿੱਜੀ ਹਸਪਤਾਲ ਲੈ ਕੇ ਗਈ, ਜਿਥੇ ਉਸ ਦੇ ਪਤੀ ਨੇ ਦਮ ਤੋੜ ਦਿੱਤਾ। ਉੱਧਰ ਥਾਣਾ ਸਰਹਾਲੀ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਕਾਰਜਦੀਪ ਸਿੰਘ, ਰਣਦੀਪ ਸਿੰਘ, ਰਣਜੀਤ ਸਿੰਘ ਅਤੇ ਸੁੱਖੀ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਤੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਕਰਕੇ ਉਹ ਆਪਣੇ ਘਰ ਵਾਪਸ ਆ ਗਏ ਪਰ ਕੁਝ ਮਿੰਟਾਂ ਬਾਅਦ ਹੀ ਸਰਬਜੀਤ ਸਿੰਘ ਆਪਣੇ ਸਾਥੀਆਂ ਸਤਨਾਮ ਸਿੰਘ, ਹਰਜੀਤ ਸਿੰਘ, ਕਾਰਜਦੀਪ ਸਿੰਘ, ਰਣਦੀਪ ਸਿੰਘ, ਰਣਜੀਤ ਸਿੰਘ ਅਤੇ ਸੁੱਖੀ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਸਾਡੇ ਘਰ ਵਿਚ ਆਏ ਅਤੇ ਉਸ ਦੇ ਪਤੀ ਉੱਪਰ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਉਸ ਦਾ ਪਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਕਤ ਸਾਰੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।