ਚੰਡੀਗੜ੍ਹ: ਖਾਲਿਸਤਾਨੀ ਅੱਤਵਾਦੀ ਅਤੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੰਨੂ ਦੀ ਮੌਤ ਦੀ ਖ਼ਬਰ ਸਿਰਫ ਅਫਵਾਹ ਹੈ, ਉਹ ਮਰਿਆ ਨਹੀਂ, ਜ਼ਿੰਦਾ ਹੈ।

ਇਸ ਸਬੰਧ ਵਿਚ ਕੈਲੀਫੋਰਨੀਆ ਵਿਚ ਖਾਲਸਾ ਟੂਡੇ ਦੇ ਮੁੱਖ ਸੰਪਾਦਕ ਅਤੇ ਸੀਈਓ ਸੁੱਖੀ ਚਾਹਲ ਨੇ ਇਕ ਟਵੀਟ ਵਿਚ ਕਿਹਾ ਕਿ ਪੰਨੂ ਦੀ ਮੌਤ ਨਹੀਂ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਮੌਤ ਦੀਆਂ ਅਫਵਾਹਾਂ ਨਾ ਫੈਲਾਉਣ। ਸੁੱਖੀ ਚਾਹਲ ਨੇ ਵੀ ਮੀਡੀਆ ਨੂੰ ਗਲਤ ਜਾਣਕਾਰੀ ਨਾ ਫੈਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ