ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਨੂੰ ਜਲੰਧਰ ‘ਚ, ਲਏ ਜਾਣਗੇ ਵੱਡੇ ਫੈਸਲੇ

0
199

ਚੰਡੀਗੜ੍ਹ| “ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ, ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ।

ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਵਿੱਟਰ ਅਕਾਊਂਟ ਤੇ ਸਾਂਝੀ ਕੀਤੀ ਗਈ ਹੈ।