ਮੋਗਾ ਦੇ 3 ਸਰਕਾਰੀ ਸਕੂਲਾਂ ਦੇ ਬੱਚੇ ਆਏ ਕੋਰੋਨਾ ਪਾਜ਼ੇਟਿਵ, ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 16

0
3133

ਮੋਗਾ (ਤਨਮਯ) | ਪੰਜਾਬ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਵਾਰ ਕੋਰੋਨਾ ਨੇ ਸਰਕਾਰੀ ਸਕੂਲਾਂ ਵਿੱਚ ਦਸਤਕ ਦਿੱਤੀ ਹੈ। ਜੇ ਗੱਲ ਕਰੀਏ ਪੂਰੇ ਸੂਬੇ ਦੀ ਤਾਂ ਹੁਣ ਤੱਕ ਲਗਭਗ 30 ਤੋਂ ਉੱਪਰ ਸਰਕਾਰੀ ਸਕੂਲਾਂ ਦੇ ਬੱਚੇ ਪਾਜ਼ੇਟਿਵ ਆ ਚੁੱਕੇ ਹਨ, ਦੂਜੇ ਪਾਸੇ ਮੋਗਾ ਵਿੱਚ ਹੁਣ ਤੱਕ ਸਰਕਾਰੀ ਸਕੂਲਾਂ ਦੇ ਕੁੱਲ 6 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ‘ਚੋਂ ਅੱਜ 3 ਵੱਖ-ਵੱਖ ਸਰਕਾਰੀ ਸਕੂਲਾਂ ਦੇ 3 ਬੱਚੇ ਪਾਜ਼ੇਟਿਵ ਪਾਏ ਗਏ। ਇਹ ਜਾਣਕਾਰੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦਿੱਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਾਜਵਾ ਨੇ ਦੱਸਿਆ ਕਿ ਅੱਜ ਮੋਗਾ ਦੇ ਵੱਖ-ਵੱਖ 3 ਸਰਕਾਰੀ ਸਕੂਲਾਂ ਦੇ 3 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ, ਨਾਲ ਹੀ ਉਨ੍ਹਾਂ ਦੀਆਂ ਸਬੰਧਤ ਕਲਾਸਾਂ ਵੀ 14 ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)