ਜਲੰਧਰ ਦੇ ਪ੍ਰਾਈਵੇਟ ਹਸਪਤਾਲ ‘ਚ ਨਰਸ ਨੇ ਕਿਹਾ- ਬੱਚੀ ਦੀ ਮੌਤ ਹੋ ਚੁੱਕੀ ਹੈ, ਪਰਿਵਾਰ ਵਾਲੇ ਜਦੋਂ ਕਰਨ ਲੱਗੇ ਸੰਸਕਾਰ ਤਾਂ ਚੱਲ ਰਹੇ ਸਨ ਸਾਹ

0
1488

ਜਲੰਧਰ | ਵੀਰਵਾਰ ਰਾਤ ਨਕੋਦਰ ਚੌਕ ਸਥਿਤ ਦੋਆਬਾ ਹਸਪਤਾਲ ਦੇ ਬਾਹਰ ਕੁਝ ਲੋਕਾਂ ਨੇ ਧਰਨਾ ਲਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮਾਮਲਾ ਨਵਜੰਮੀ ਬੱਚੀ ਦੀ ਮੌਤ ਦਾ ਸੀ।

ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਕਾਂ ‘ਤੇ ਜ਼ਿੰਦਾ ਬੱਚੀ ਨੂੰ ਮ੍ਰਿਤਕ ਦੱਸਣ ਦਾ ਆਰੋਪ ਲਾਇਆ ਹੈ। ਬੱਚੀ ਦੇ ਪਿਤਾ ਰੌਕੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਕੁਝ ਦਿਨਾਂ ਤੋਂ ਹਸਪਤਾਲ ‘ਚ ਦਾਖਲ ਸੀ। ਵੀਰਵਾਰ ਦੁਪਹਿਰ ਨੂੰ ਨਰਸ ਨੇ ਦੱਸਿਆ ਕਿ ਬੱਚੀ ਦੀ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਉਹ ਬੱਚੀ ਦਾ ਅੰਤਿਮ ਸੰਸਕਾਰ ਕਰਨ ਲਈ ਸ਼ਮਸ਼ਾਨਘਾਟ ਲੈ ਗਏ। ਉਥੇ ਜਾ ਕੇ ਪਤਾ ਲੱਗਾ ਕਿ ਬੱਚੇ ਦੇ ਸਾਹ ਚੱਲ ਰਹੇ ਸਨ। ਉਹ ਤੁਰੰਤ ਬੱਚੀ ਨੂੰ ਦੂਜੇ ਹਸਪਤਾਲ ਲੈ ਗਏ। ਉਥੇ ਡਾਕਟਰ ਨੇ ਬੱਚੀ ਦੀ ਹਾਲਤ ਠੀਕ ਦੱਸੀ।

ਇਸ ਤੋਂ ਬਾਅਦ ਉਹ ਮੁੜ ਬੱਚੀ ਨੂੰ ਦੋਆਬਾ ਹਸਪਤਾਲ ਲੈ ਗਏ। ਉਨ੍ਹਾਂ ਨੂੰ ਰਾਤ 8 ਵਜੇ ਲੜਕੀ ਦੀ ਮੌਤ ਬਾਰੇ ਦੱਸਿਆ ਗਿਆ।

ਡਾ. ਗੁਪਤਾ ਬੋਲੇ- ਮੈਂ ਬੱਚੀ ਦੀ ਜਾਂਚ ਨਹੀਂ ਕੀਤੀ

ਰਾਤ 9 ਵਜੇ ਹਸਪਤਾਲ ਦੇ ਡਾਕਟਰ ਆਸ਼ੂਤੋਸ਼ ਗੁਪਤਾ ਨੇ ਦੱਸਿਆ ਕਿ ਬੱਚੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਰਸ ਨੇ ਹੀ ਦੱਸਿਆ ਸੀ ਕਿ ਬੱਚੀ ਦੀ ਮੌਤ ਹੋ ਗਈ ਹੈ। ਉਸ ਨੇ ਖੁਦ ਬੱਚੀ ਦੀ ਜਾਂਚ ਨਹੀਂ ਕੀਤੀ ਸੀ।

ਇਸ ਦੌਰਾਨ ਜਦੋਂ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਤਾਂ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਮੌਕੇ ‘ਤੇ ਪਹੁੰਚੇ ਥਾਣਾ ਸਦਰ-4 ਦੇ ਐੱਸਐੱਚਓ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ