&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; &OpenCurlyQuote;ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਥੇ ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼੍ਰੇਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉਤਪਤੀ&comma; ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">&OpenCurlyQuote;ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਭਰਤੀ ਕਰਨ ਸਬੰਧੀ ਰਾਜ ਰੋਜ਼ਗਾਰ ਯੋਜਨਾ ਨੂੰ 14 ਅਕਤੂਬਰ 2020 ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ 61&comma;336 ਅਸਾਮੀਆਂ ਨੂੰ ਭਰਨ ਦੀ ਵੀ ਸਹਿਮਤੀ ਦਿੱਤੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਦੋਂ ਤੋਂ ਹੁਣ ਤੱਕ ਲਗਭਗ 45&comma;735 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ&comma; ਜਿਨ੍ਹਾਂ ਵਿੱਚੋਂ ਜ਼ਿਆਦਾਤਰ ਇਸ ਵੇਲੇ ਭਰਤੀ ਪ੍ਰਕਿਰਿਆ ਅਧੀਨ ਹਨ&comma; ਜਦੋਂ ਕਿ 1 ਅਪ੍ਰੈਲ 2020 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 9&comma;311 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਰੁੱਪ-ਡੀ ਨੂੰ ਛੱਡ ਕੇ ਸਾਰੇ ਕਰਮਚਾਰੀਆਂ ਦੀ ਏ&period;ਸੀ&period;ਆਰ&period; ਨੂੰ ਆਈ&period;ਐੱਚ&period;ਆਰ&period;ਐੱਮ&period;ਐੱਸ&period; ਪੋਰਟਲ ਜ਼ਰੀਏ ਆਨਲਾਈਨ ਭਰੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਫਿਜ਼ੀਕਲ ਤੌਰ ’ਤੇ ਏ&period;ਸੀ&period;ਆਰ&period; ਭਰਨ ਦੀ ਪੁਰਾਣੀ ਰੀਤ ਨੂੰ ਬਦਲਿਆ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;