ਅੰਮ੍ਰਿਤਸਰ/ਅਜਨਾਲਾ | ਪੰਜਾਬੀ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਧੱਸਦੇ ਜਾ ਰਹੇ ਹਨ। ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਜਾਂਦਾ ਹੈ। ਇਕ ਮਾਮਲਾ ਤਹਿਸੀਲ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਤੋਂ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਪਿੰਡ ਧਾਲੀਵਾਲ ਕਲੇਰ ਦੇ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਅਜੇ ਉਹ ਕੁਝ ਦੇਰ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਨੌਜਵਾਨ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਵਾਲਿਆਂ ਵਿਚ ਸਰਕਾਰ ਖਿਲਾਫ ਰੋਸ ਹੈ।