ਮੋਟਰਸਾਈਕਲ ਸਵਾਰ 3 ਭੈਣਾਂ ਦੇ ਇਕਲੌਤੇ ਭਰਾ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਦਰਦਨਾਕ ਮੌਤ

0
1560


ਸੰਗਰੂਰ | ਸ਼ੇਰਪੁਰ ਤੋਂ ਅਲਾਲ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਤੇ 1 ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬਲਕਾਰਜੋਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਾਲਾਬੂਲਾ ਅਤੇ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਾਬੂਲਾ ਆਪਣੇ ਮੋਟਰਸਾਈਕਲ ‘ਤੇ ਆ ਰਹੇ ਸਨ ਕਿ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਰਾਜਦੀਪ ਸਿੰਘ ਉਰਫ਼ ਰਾਜੂ ਦੀ ਮੌਤ ਹੋ ਗਈ ਅਤੇ ਦੂਜਾ ਸੀਰੀਅਸ ਹੈ। ਉਸ ਨੂੰ ਸੰਗਰੂਰ ਲਈ ਰੈਫਰ ਕਰ ਦਿੱਤਾ। ਘਟਨਾ ਸਥਾਨ ‘ਤੇ ਪੁੱਜੇ ਇੰਸਪੈਕਟਰ ਨੇ ਦੱਸਿਆ ਕਿ ਦੇਹ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਾਜਦੀਪ ਸਿੰਘ ਉਰਫ ਰਾਜੂ 3 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਪਿਆਂ ਦਾ ਸਹਾਰਾ ਸੀ।