ਫਾਜ਼ਿਲਕਾ | ਵਰਿਆਮਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ 16 ਸਾਲ ਦੇ ਨਾਬਾਲਿਗ ਦੀ ਪੀਜੀਆਈ ’ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ। ਦਿਨੇਸ਼ ਪੁੱਤਰ ਨੰਦਰਾਮ ਬੀਤੇ ਦਿਨੀਂ ਭੂਆ ਦੇ ਮੁੰਡੇ ਰਾਮ ਸਿੰਘ ਨਾਲ ਮੋਟਰਸਾਈਕਲ ’ਤੇ ਰਾਤ ਨੂੰ ਭੂਆ ਦੇ ਘਰ ਜਾ ਰਿਹਾ ਸੀ ਕਿ ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ।
ਫਰੀਦਕੋਟ ਤੋਂ ਬਾਅਦ ਪਰਿਵਾਰ ਉਸਨੂੰ ਚੰਡੀਗੜ੍ਹ ਲੈ ਗਏ, ਜਿਥੇ ਉਸਦੀ ਮੌਤ ਹੋ ਗਈ। ਬਾਅਦ ਦੁਪਹਿਰ ਉਸਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਪੱਟੀ ਸਦੀਕ ਚੌਕੀ ਦੇ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨ ਨੋਟ ਕਰ ਲਏ।