ਰੋਜ਼ੀ ਰੋਟੀ ਕਮਾਉਣ ਇਟਲੀ ਗਏ ਤਿੰਨਾਂ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

0
420

ਅੰਮ੍ਰਿਤਸਰ, 20 ਨਵੰਬਰ | ਘਰ ਦੀ ਮਾਲੀ ਹਾਲਤ ਸੁਧਾਰਨ ਅਤੇ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਅੰਮ੍ਰਿਤਸਰ ਦੇ ਪਿੰਡ ਬੋਹਲੀਆਂ ਦੇ ਤਿੰਨ ਭੈਣਾਂ ਦੇ ਇਕਲੌਤੇ ਭਰਾ 28 ਸਾਲਾ ਸੁਖਜਿੰਦਰ ਸਿੰਘ ਦੀ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਸੁਖਜਿੰਦਰ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਇਸ ਮੌਕੇ ਮ੍ਰਿਤਕ ਨੌਜਵਾਨ ਦੇ ਮਾਤਾ ਸਿਮਰਜੀਤ ਕੌਰ, ਪਿਤਾ ਕੁਲਵੰਤ ਸਿੰਘ ਤੇ ਰਿਸ਼ਤੇਦਾਰ ਸਵਿੰਦਰ ਸਿੰਘ ਨੇ ਦੱਸਿਆ ਕਿ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਸੁਖਜਿੰਦਰ ਸਿੰਘ 5 ਸਾਲ ਪਹਿਲਾ ਇਟਲੀ ਗਿਆ ਸੀ, ਜਿੱਥੇ ਉਸ ਦੀ ਕਿਸੇ ਕਾਰਨਾਂ ਕਰਕੇ ਮੌਤ ਹੋ ਗਈ ਹੈ, ਜਿਸ ਦਾ ਪੋਸਟਮਾਰਟਮ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਪੁੱਤ ਦੀ ਲਾਸ਼ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਅੰਤਿਮ ਕਿਰਿਆ ਕਰਨ ਆਪਣੀਆਂ ਅੱਖਾਂ ਸਾਹਮਣੇ ਕਰ ਸਕਣ।