ਭਵਾਨੀਗੜ੍ਹ (ਸੰਗਰੂਰ) | ਬੀਤੀ ਦੇਰ ਰਾਤ ਭਵਾਨੀਗੜ੍ਹ-ਸਮਾਣਾ ਰੋਡ ‘ਤੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਲਵਪ੍ਰੀਤ ਸਿੰਘ (24) ਵਾਸੀ ਫਤਿਹਗੜ੍ਹ ਛੰਨਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ 6 ਮਹੀਨੇ ਦੀ ਬੱਚੀ ਦਾ ਪਿਤਾ ਸੀ।
ਹਾਦਸੇ ਸਬੰਧੀ ਲਵਪ੍ਰੀਤ ਦੇ ਚਾਚਾ ਸਹੁਰਾ ਤੇ ਨੇੜਲੇ ਪਿੰਡ ਬਾਲਦ ਖੁਰਦ ਦੇ ਰਹਿਣ ਵਾਲੇ ਦਲਵੀਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਲਵਪ੍ਰੀਤ ਭਵਾਨੀਗੜ੍ਹ ਤੋਂ ਮੋਟਰਸਾਈਕਲ ‘ਤੇ ਆਪਣੇ ਪਿੰਡ ਫਤਿਹਗੜ੍ਹ ਛੰਨਾ ਜਾ ਰਿਹਾ ਸੀ। ਇਸ ਦੌਰਾਨ ਸਮਾਣਾ ਰੋਡ ‘ਤੇ ਜਦੋਂ ਉਹ ਪਿੰਡ ਬਾਲਦ ਖੁਰਦ ਲੰਘ ਕੇ ਸ਼ੈਲਰ ਨੇੜੇ ਪਹੁੰਚਿਆ ਤਾਂ ਕਿਸੇ ਵਾਹਨ ਨਾਲ ਉਸ ਦੀ ਟੱਕਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਲਵਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਸਬੰਧੀ ਕਿਸੇ ਰਾਹਗੀਰ ਨੇ ਲਵਪ੍ਰੀਤ ਦੀ ਪਛਾਣ ਕਰਕੇ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ ਤਾਂ ਮੌਕੇ ‘ਤੇ ਜਾ ਕੇ ਉਨ੍ਹਾਂ ਦੇਖਿਆ ਤਾਂ ਲਵਪ੍ਰੀਤ ਦੀ ਮੌਤ ਹੋ ਚੁੱਕੀ ਸੀ।
ਇਸ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)