ਸੋਢਲ ਦੇ ਕਰਿਆਨਾ ਸਟੋਰ ਦੇ ਮਾਲਕ ਨੂੰ 9 ਹਜ਼ਾਰ ਲਈ ਸ਼ਹੀਦ ਬਾਬੂ ਲਾਭ ਸਿੰਘ ਦੇ ਅਰਸ਼ਪ੍ਰੀਤ ਤੇ ਆਦਮਪੁਰ ਦੇ ਦੀਪਕ ਨੇ ਮਾਰੀ ਸੀ ਗੋਲੀ, ਅਰੈਸਟ ਲਈ ਛਾਪੇਮਾਰੀ ਤੇਜ਼

0
980

ਜਲੰਧਰ | ਸੋਢਲ ਰੋਡ ‘ਤੇ ਮਥੁਰਾ ਨਗਰ ਸਥਿਤ ਜੈਨ ਕਰਿਆਨਾ ਸਟੋਰ ਦੇ ਮਾਲਕ ਸਚਿਨ ਜੈਨ ਦੀ ਮੰਗਲਵਾਰ ਸਵੇਰੇ ਕਰੀਬ 5 ਵਜੇ ਮੌਤ ਹੋ ਗਈ। ਸਚਿਨ ਨੂੰ ਸੋਮਵਾਰ ਰਾਤ ਬਾਈਕ ਸਵਾਰ 3 ਲੁਟੇਰਿਆਂ ਨੇ ਗੋਲੀ ਮਾਰੀ ਸੀ।

ਕਮਿਸ਼ਨਰੇਟ ਪੁਲਿਸ ਨੇ ਅੱਜ ਵਾਰਦਾਤ ਦੇ 24 ਘੰਟਿਆਂ ਦੇ ਅੰਦਰ 2 ਆਰੋਪੀਆਂ ਦੀ ਪਛਾਣ ਕਰ ਲਈ ਹੈ। ਦੋਵਾਂ ਦੀ ਪਛਾਣ ਅਰਸ਼ਪ੍ਰੀਤ ਸਿੰਘ ਉਰਫ਼ ਵੱਡਾ ਪ੍ਰੀਤ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਅਤੇ ਆਦਮਪੁਰ ਥਾਣੇ ਦੇ ਪਿੰਡ ਹਰੀਪੁਰ ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ।

ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਵਾਂ ਆਰੋਪੀਆਂ ਨੇ ਕਰਿਆਨਾ ਸਟੋਰ ਦੇ ਮਾਲਕ ਸਚਿਨ ਤੋਂ ਕੁਝ ਪੈਸੇ ਖੋਹਦਿਆਂ ਉਸ ਨਾਲ ਹੱਥੋਪਾਈ ਕੀਤੀ, ਜਿੱਥੇ ਇੱਕ ਆਰੋਪੀ ਨੇ ਸਚਿਨ ‘ਤੇ ਗੋਲੀ ਚਲਾ ਦਿੱਤੀ।

ਘਟਨਾ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ‘ਤੇ ਆਰੋਪੀਆਂ ਦੀ ਪਛਾਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ 24 ਘੰਟਿਆਂ ਦੇ ਅੰਦਰ ਆਰੋਪੀਆਂ ਦੀ ਪਛਾਣ ਕਰਕੇ ਦੋਵਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਡੀ.ਸੀ.ਪੀ. ਨੇ ਦੱਸਿਆ ਕਿ ਦੋਵਾਂ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।